ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਤੋਂ ਸਿੱਧ ਹੈ ਕਿ ਕੈਪਟਨ ਦੀ ਸਰਕਾਰ ਦਲਿਤਾਂ ਦੀ ਵਿਰੋਧੀ-ਰਾਘਵ ਚੱਢਾ
Published : Jun 18, 2021, 4:42 pm IST
Updated : Jun 18, 2021, 4:42 pm IST
SHARE ARTICLE
Raghav Chadha
Raghav Chadha

ਭੁੱਖ ਹੜਤਾਲ 'ਤੇ ਬੈਠੇ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਪਹੁੰਚੇ ਰਾਘਵ ਚੱਢਾ

ਲੁਧਿਆਣਾ - ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਤੱਕ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕੀਤੇ ਜਾਂਦੇ ਉਦੋਂ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ ਜਾਰੀ ਰਹੇਗਾ। ਰਾਘਵ ਚੱਢਾ ਅੱਜ ਲੁਧਿਆਣਾ ਵਿਖੇ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਘੁਟਾਲੇ ਖਲਿਾਫ ਭੁੱਖ ਹੜਤਾਲ 'ਤੇ ਬੈਠੇ ਆਪ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਆਗੂ ਸਰਬਜੀਤ ਕੌਰ ਮਾਣੂੰਕੇ  ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਲਈ ਪਹੁੰਚੇ।

Raghav ChadhaRaghav Chadha

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐੱਸ ਸੀ ਵਿੰਗ ਦੇ ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ, ਸੀਨੀਅਰ ਆਗੂ ਸੁਰਿੰਦਰ ਫਰਿਸ਼ਤਾ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਸਮੇਤ ਅਨੇਕਾਂ ਆਗੂ ਮੌਜੂਦ ਸਨ।

 

ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਆਰਾ ਦਲਿਤ ਬੱਚਿਆਂ ਦਾ ਪੈਸਾ ਖੁਰਦ-ਬੁਰਦ ਕਰਨ ਤੋਂ ਸਿੱਧ ਹੋਇਆ ਹੈ ਕਿ ਇਹ ਸਰਕਾਰ ਦਲਿਤਾਂ ਦੀ ਵਿਰੋਧੀ ਸਰਕਾਰ ਹੈ।  ਉਨ੍ਹਾਂ ਕਿਹਾ ਕਿ ਪਾਰਟੀ ਦੀ ਮੰਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ

Raghav ChadhaRaghav Chadha

ਕਿਉਂਕਿ ਇਹ ਦੋਵੇਂ ਮੰਤਰੀ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਲਈ ਮੁੱਢਲੇ ਤੌਰ 'ਤੇ ਜੰਿਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਜਿੱਥੇ ਵਜੀਫਾ ਰਾਸੀ ਵਿੱਚ ਘੁਟਾਲਾ ਕੀਤਾ ਹੈ ਉਥੇ ਹੀ ਕੋਰੋਨਾ ਤੋਂ ਬਚਾਅ ਲਈ ਜਰੂਰੀ ਵੈਕਸੀਨ ਅਤੇ ਫਤਿਹ ਕਿੱਟ ਖਰੀਦ ਵਿੱਚ ਵੀ ਕਰੋੜਾਂ ਦਾ ਭ੍ਰਿਸਟਾਚਾਰ ਕੀਤਾ ਹੈ।

Captain Amarinder SinghCaptain Amarinder Singh

ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਭ੍ਰਿਸਟਾਚਾਰ ਅਤੇ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਵਿੱਚ ਕਾਂਗਰਸ ਦਾ ਵਜੂਦ ਖਤਮ ਹੋ ਗਿਆ ਹੈ ਅਤੇ ਹੁਣ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਦੇਣਾ, ਬਰਬਾਦ ਕਰਨਾ ਹੈ।  ਕੈਪਟਨ ਸਰਕਾਰ ਗਰੀਬ ਨੂੰ ਗਰੀਬ, ਦੱਬੇ ਕੁਚਲੇ ਨੂੰ ਦੱਬਿਆ ਕੁਚਲਿਆ ਅਤੇ ਅਨਪੜ੍ਹ ਨੂੰ ਅਨਪੜ੍ਹ ਹੀ ਰੱਖਣਾ ਚਾਹੁੰਦੀ ਹੈ, ਇਸੇ ਲਈ ਦਲਿਤ ਬੱਚਿਆਂ ਦੇ ਵਜੀਫਿਆਂ ਦਾ ਘੋਟਾਲਾ ਕੀਤਾ।

Raghav Chadha With Others  Raghav Chadha With Others

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੀ ਖੁਸਹਾਲੀ ਅਤੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਅਤੇ ਆਪਣੇ ਧੀਆਂ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਤਰਲੋ ਮੱਛੀ ਹੋ ਰਹੇ ਹਨ। ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ 'ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ।

ਉਨ੍ਹਾਂ ਕਿਹਾ ਕਿ ਦਲਿਤ ਬੱਚਿਆਂ ਦੇ ਰੋਲ ਨੰਬਰ ਜਾਰੀ ਕਰਵਾਉਣਾ ਆਮ ਆਦਮੀ ਪਾਰਟੀ ਦਾ ਇਕੋ ਇਕ ਮਕਸਦ ਹੈ। ਇਸ ਲਈ ਪਾਰਟੀ ਦਾ ਹਰ ਵਰਕਰ ਜੀਅ-ਜਾਨ ਲਗਾ ਦੇਵੇਗਾ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਪਹਿਲਾਂ ਭਾਰਤੀਆਂ ਅਤੇ ਖਾਸ ਤੌਰ 'ਤੇ ਪੰਜਾਬੀਆਂ ਨੇ ਗੋਰੇ ਅੰਗਰੇਜਾਂ ਨਾਲ ਟਕੱਰ ਲੈ ਕੇ ਗੋਰੇ ਅੰਗਰੇਜਾਂ ਤੋਂ ਦੇਸ਼ ਨੂੰ ਅਜਾਦ ਕਰਵਾਇਆ ਸੀ, ਪਰੰਤੁ ਆਜਾਦੀ ਤੋਂ ਬਾਅਦ ਵੀ ਕੁੱਝ ਨਹੀਂ ਬਦਲਿਆਂ ਹੈ

Captain amarinder singhCaptain Amarinder singh

ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਵਰਗੇ ਕਾਲੇ ਅੰਗਰੇਜਾਂ ਨਾਲ ਲੜ ਕੇ ਹੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗਰੀਬ ਦਲਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭੱਵਿਖ ਲਈ ਆਮ ਆਦਮੀ ਪਾਰਟੀ ਸੰਘਰਸ਼ ਕਰਦੀ ਰਹੇਗੀ। ਇਸ ਲਈ ਆਮ ਆਦਮੀ ਪਾਰਟੀ ਨੂੰ ਸੂਬਾ ਪੱਧਰ 'ਤੇ ਲਗਾਤਾਰ ਸੰਘਰਸ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement