
ਅੰਮ੍ਰਿਤਸਰ ਜ਼ਿਲੇ ਤੋਂ ਇਕ ਬੜੀ ਹੀ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਢਾਈ ਮਹੀਨੇ ਦੇ ਕਰੋਨਾ ਪੌਜਟਿਵ ਬੱਚੇ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲੇ ਤੋਂ ਇਕ ਬੜੀ ਹੀ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਢਾਈ ਮਹੀਨੇ ਦੇ ਕਰੋਨਾ ਪੌਜਟਿਵ ਬੱਚੇ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਰਤਨ ਸਿੰਘ ਚੌਂਕ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਢਾਈ ਮਹੀਨੇ ਦੇ ਬੱਚੇ ਦੀ ਕਰੋਨਾ ਮਹਾਂਮਾਰੀ ਦੇ ਕਾਰਨ ਮੌਤ ਹੋ ਗਈ ਹੈ।
Covid-19
ਉਧਰ ਸਿਵਲ ਸਰਜਨ ਅੰਮ੍ਰਿਤਸਰ ਯੁਗਲ ਕਿਸ਼ੋਰ ਨੇ ਦੱਸਿਆ ਕਿ ਹਾਲਾਂਕਿ ਪਰਿਵਾਰ ਦੀ ਕੋਈ ਵੀ ਟ੍ਰੈਵਲ ਹਿਸਟਰੀ ਨਹੀਂ ਹੈ। ਅਦਿੱਤਿਆ ਨਾਮਕ ਇਸ ਬੱਚੇ ਨੂੰ ਨਮੂਨੀਆ ਦੀ ਸ਼ਿਕਾਇਤ ਹੋਣ ਦੇ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ਼ ਦੌਰਾਨ ਬੱਚੇ ਦੀ ਮੌਤ ਹੋ ਗਈ। ਹੁਣ ਸਿਹਤ ਵਿਭਾਗ ਵੱਲੋਂ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਜਾ ਰਹੇ ਹਨ।
Covid 19
ਦੱਸ ਦੱਈਏ ਕਿ ਪੰਜਾਬ ਵਿਚ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 2000 ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ 38 ਲੋਕਾਂ ਦੀ ਮੌਤ ਹੋ ਚੁੱਕੀ ਹੈ।
Covid 19
ਇਸ ਦੇ ਨਾਲ ਹੀ ਰਾਹਤ ਦੀ ਖ਼ਬਰ ਇਹ ਵੀ ਹੈ ਕਿ ਹੁਣ ਤੱਕ ਸੂਬੇ ਵਿਚ 1794 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਪਾਤ ਪਾ ਕੇ ਸਿਹਤ ਯਾਬ ਹੋ ਚੁੱਕੇ ਹਨ।
Covid-19
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।