
Ludhiana News : ਪੀੜਤਾ ਨੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਦਿੱਤੀ ਸ਼ਿਕਾਇਤ
Ludhiana News : ਆਧਾਰ ਕਾਰਡ ਬਣਾਉਣ ਦਾ ਠੇਕਾ ਰੱਖਣ ਵਾਲੀ ਕੰਪਨੀ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਨੂੰ ਨੌਕਰੀ ਤੇ ਰੱਖਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਆਰੋਪ ਲੱਗੇ ਹਨ। ਇਸ ਸਬੰਧ ਵਿੱਚ ਪੀੜਤਾਂ ਵੱਲੋਂ ਅੱਜ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦਫਤਰ ਪਹੁੰਚ ਗਏ ਆਰੋਪੀ ਕੰਪਨੀ ਦੇ ਸੰਚਾਲਕਾ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਪੀੜ੍ਹਤਾਂ ਨੇ ਆਰੋਪ ਲਗਾਇਆ ਕਿ ਆਧਾਰ ਕਾਰਡ ਬਣਾਉਣ ਦਾ ਠੇਕਾ ਰੱਖਣ ਵਾਲੀ ਕੰਪਨੀ ਵੱਲੋਂ ਉਹਨਾਂ ਨੂੰ ਨੌਕਰੀ ਤੇ ਰੱਖਣ ਦਾ ਝਾਂਸਾ ਲੈ ਕੇ ਕਰੀਬ 2-2 ਲੱਖ ਰੁਪਏ ਪ੍ਰਤੀ ਵਿਅਕਤੀ ਠੱਗੇ ਗਏ ਹਨ। ਉਹਨਾਂ ਨੇ ਦਾਵਾ ਕੀਤਾ ਕਿ ਪੰਜਾਬ ਦੇ ਨੌ ਜ਼ਿਲ੍ਹਿਆਂ ਵਿਚ ਲਗਭਗ 42 ਲੋਕਾਂ ਨਾਲ ਠੱਗੀ ਕੀਤੀ ਗਈ ਹੈ। ਜਿਨਾਂ ਵਿੱਚੋਂ ਇੱਕ ਦਰਜਨ ਦੇ ਕਰੀਬ ਲੋਕ ਇੱਥੇ ਆਪਣੀ ਸ਼ਿਕਾਇਤ ਲੈ ਕੇ ਪਹੁੰਚੇ ਹਨ।
ਉਥੇ ਹੀ ਮਾਮਲੇ ਨੂੰ ਲੈ ਕੇ ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਉਹਨਾਂ ਨੂੰ ਕੁਝ ਲੋਕ ਆ ਕੇ ਮਿਲੇ ਹਨ। ਹਾਲਾਂਕਿ ਇਸ ਸਬੰਧੀ ਲਿਖਤੀ ਤੌਰ ’ਤੇ ਸ਼ਿਕਾਇਤ ਨਹੀਂ ਮਿਲੀ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
(For more news apart from Aadhaar card making company cheated millions of rupees by promising to give jobs to people News in Punjabi, stay tuned to Rozana Spokesman)