ਡੇਰਾ ਪ੍ਰੇਮੀ ਕਤਲ ਕੇਸ : ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤੀ ਨਾਂਹ , ਲਾਸ਼ ਸੜਕ 'ਤੇ ਰੱਖ ਲਾਇਆ ਜਾਮ
Published : Nov 21, 2020, 3:58 pm IST
Updated : Nov 21, 2020, 3:59 pm IST
SHARE ARTICLE
File Photo
File Photo

ਇਸ ਮੌਕੇ ਸਟੇਟ ਕਮੇਟੀ ਮੈਂਬਰ ਗੁਰਚਰਨ ਸਿੰਘ ਨੇ ਕਿਹਾ ਕਿ ਸਾਧ ਸੰਗਤ ਨੂੰ ਇਨਸਾਫ਼ ਮਿਲਣ ਤੱਕ ਮਨੋਹਰ ਲਾਲ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਚੰਡੀਗੜ੍ਹ - ਬੀਤੇ ਦਿਨ ਕਤਲ ਕੀਤੇ ਗਏ ਸ਼ਹਿਰ ਦੇ ਵਪਾਰੀ ਅਤੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਲਾਸ਼ ਜਦ ਅੱਜ ਡੇਰਾ ਸਲਾਬਤਪੁਰਾ ਵਿਖੇ ਲਿਆਂਦੀ ਗਈ ਤਾਂ ਲਾਸ਼ ਨੂੰ ਭਗਤਾ ਬਰਨਾਲਾ ਮੁੱਖ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਗਿਣਤੀ 'ਚ ਡੇਰਾ ਪ੍ਰੇਮੀ ਮਰਦ ਅਤੇ ਔਰਤਾਂ ਇਸ ਧਰਨੇ 'ਚ ਸ਼ਾਮਲ ਹੋਏ।

File Photo File Photo

ਇਸ ਮੌਕੇ ਸਟੇਟ ਕਮੇਟੀ ਮੈਂਬਰ ਗੁਰਚਰਨ ਸਿੰਘ ਨੇ ਕਿਹਾ ਕਿ ਸਾਧ ਸੰਗਤ ਨੂੰ ਇਨਸਾਫ਼ ਮਿਲਣ ਤੱਕ ਮਨੋਹਰ ਲਾਲ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਸਾਜਿਸ਼ ਰਚਣ ਹਿੱਤ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਘਟਨਾ ਦੇ ਪਿੱਛੇ ਜੋ ਤਾਕਤਾਂ ਹਨ, ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇ ਅਤੇ ਡੇਰਾ ਬੇਅਦਬੀ ਮਾਮਲੇ ਦੀ ਜਾਂਚ ਸਿਰੇ ਲਗਾਈ ਜਾਵੇ।

Dera Sirsa Dera Sirsa

ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ 'ਚ ਮੁਲਜ਼ਮ ਭਗਤਾ ਭਾਈ ਨਿਵਾਸੀ ਡੇਰਾ ਪ੍ਰੇਮੀ ਜਤਿੰਦਰ ਕੁਮਾਰ ਅਰੋੜਾ ਦੇ ਪਿਤਾ ਅਤੇ ਵੈਸਟਰਨ ਯੂਨੀਅਨ ਦੇ ਸੰਚਾਲਕ 53 ਸਾਲਾ ਮਨੋਹਰ ਲਾਲ ਦਾ ਬੀਤੀ ਸ਼ਾਮ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਇਸ ਕਤਲ ਦੀ ਜ਼ਿੰਮੇਵਾਰੀ ਸੁੱਖਾ ਗੈਂਗ ਗਰੁੱਪ ਨੇ ਲਈ ਹੈ।

File Photo File Photo

ਸੁੱਖਾ ਗੈਂਗ ਗਰੁੱਪ ਨੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੁੱਖਾ ਲੰਮਾ ਗੈਂਗ ਨੇ ਫੇਸਬੁੱਕ ਪੇਜ਼ 'ਤੇ ਲਿਖਿਆ ਕਿ ''ਸਾਰੇ ਵੀਰਾ ਤੇ ਭੈਣਾਂ ਨੂੰ ਅੱਜ ਜੋ ਭਗਤੇ ਕਤਲ ਹੋਇਆ ਉਹ ਮੇਰੇ ਵੀਰ ਹਰਜਿੰਦਰ ਅਤੇ ਅਮਨੇ ਨੇ ਕੀਤਾ। ਇਸ ਦਾ ਕਾਰਨ ਇਹ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ, ਇਨ੍ਹਾਂ ਨੇ 12 ਅਕਤੂਬਰ 2015 ਨੂੰ ਬਰਗਾੜੀ ਦਿਆਂ ਗਲਿਆ 'ਚ ਸਾਡੇ ਪਾਉ ਦੇ ਅੰਗ ਸੁੱਟੇ ਸਨ।

ਭਗਤੇ 'ਚ ਵੀ ਇਨ੍ਹਾਂ ਨੇ ਬੇਅਦਬੀ ਕੀਤੀ ਸੀ ਅਤੇ ਨਾਲੇ ਬੇਅਦਬੀ ਕਰਨ ਤੋਂ ਬਾਅਦ ਜ਼ਿੰਮੇਵਾਰੀ ਵੀ ਲਈ ਸੀ। ਅਗਲੀ ਵਾਰ ਜੋ ਬੇਅਦਬੀ ਕਰਨ ਬਾਰੇ ਸੋਚੂ ਨਾਲ ਇਹ ਵੀ ਸੋਚ ਲਵੇ ਕਿ ਅਸੀਂ ਅੰਸ਼ ਮੁਕਾ ਦੇਵਾਂਗੇ ਉਸ ਦਾ। ਇਸ ਲਈ ਸੁੱਖਾ ਗਿੱਲ ਲੰਮੇ ਗਰੁੱਪ ਵੱਲੋਂ ਇਸ ਦਾ ਕਤਲ ਕੀਤਾ ਗਿਆ। ਇਕ ਗੱਲ ਸਾਫ਼ ਕਰ ਦਿੰਨੇ ਆ ਅਸੀਂ ਜੋ ਵੀ ਕਰਦੇ ਆ ਆਵਦੇ ਤੌਰ 'ਤੇ ਕਰਦੇ ਆ ਜੋ ਅਸੀਂ ਕਰਨਾ ਹੀ ਆ ਕਿਸੇ ਦੀ ਇਜਾਜ਼ਤ ਨਾਲ ਨਹੀਂ ਜੁਰਤ ਨਾਲ ਚੱਲਦੇ ਆ ਬਾਕੀ ਹਰ ਜੰਗਲ਼ ਦਾ ਇਕ ਰਾਜਾ ਹੁੰਦਾ ਅਤੇ ਸਾਡੇ ਜੰਗਲ਼ ਦਾ ਰਾਜਾ ਸੁੱਖਾ ਵੀਰ ਆ ਅਤੇ ਵੀਰ ਦੇ ਇਕ ਬੋਲ 'ਤੇ ਆਏ ਹੀ ਕੌਮ ਦੇ ਦੋਖਿਆ ਦੀਆਂ ਅਤੇ ਸਾਡੇ ਦੁਸ਼ਮਣਾਂ ਦੀਆਂ ਲਾਸ਼ਾਂ ਡਿੱਗਦੀਆਂ ਰਹਿਣਗੀਆਂ ਅਤੇ ਇਕ ਗੱਲ ਹੋਰ ਜੰਗ ਸੂਰਮੇ ਜਿੱਤਦੇ ਆ ਹੌਂਸਲੇ ਨਹੀਂ।'

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement