
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰੈਸ ਕਾਨਫਰੰਸ ਕਰ ਦਿੱਤੀ ਜਾਣਕਾਰੀ
ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ 25 ਅਕਤੂਬਰ ਨੂੰ
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰੈਸ ਕਾਨਫਰੰਸ ਕਰ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਂਵਾਂ ਵਿਭਾਗ ਵੱਲੋਂ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਬਾਰੇ ਜਾਣਕਾਰੀ ਦੇਣ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਦੇ ਨਾਲ ਓਲੰਪੀਅਨ ਅਭਿਨਵ ਬਿੰਦ੍ਰਾ, ਕੈਪਟਨ ਅਮਰਦੀਪ ਸਿੰਘ ਵੀ ਹਾਜ਼ਰ ਸਨ |ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਪੰਜਾਬ ਦੀ ਪਹਿਲੀ ਖੇਡ ਯੂਨੀਵਰਿਸਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 25 ਅਕਤੂਬਰ ਨੂੰ ਰੱਖਿਆ ਜਾਵੇਗਾ।
Rana Gurmeet Singh Sodhi
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਨਾਮ ਮਹਾਰਾਜਾ ਭੁਪਿੰਦਰ ਸਿੰਘ ਯੂਨੀਵਰਸਿਟੀ ਰੱਖਿਆ ਗਿਆ ਹੈ ਇਹ ਯੂਨੀਵਰਸਿਟੀ ਪਟਿਆਲਾ ਵਿਚ ਬਣੇਗੀ। ਇਸਦਾ ਮਾਟੋ "ਨਿਸ਼ਚੈ ਕਰ ਅਪਣੀ ਜੀਤ ਕਰੂੰ" ਰੱਖਿਆ ਗਿਆ ਹੈ| ਇਸ ਯੂਨੀਵਰਸਿਟੀ ਵਿਚ ਕੋਰਸਾਂ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਬਾਕੀ ਯੂਨੀਵਰਸਿਟੀ ਤੋਂ ਜ਼ਿਆਦਾ ਕੋਰਸ ਪੜ੍ਹਾਏ ਜਾਣਗੇ। ਕੋਰਸਾਂ ਦੇ ਨਾਮ ਸਪੋਰਟਸ ਸਾਇੰਸ, ਸਪੋਟਰਸ ਮੈਨੇਜਮੈਂਟ,ਸਪੋਰਟਸ ਤਕਨਾਲੋਜੀ ਦੇ ਨਾਲ ਐਮ ਐਸ ਸੀ ਫਿਓਲੌਜੀ ਵੀ ਪੜ੍ਹਾਈ ਜਾਵੇਗੀ|
CM Capt Amrainder Singh
ਇਨਡੋਰ ਅਤੇ ਆਊਟਡੋਰ ਸਟੇਡੀਅਮ ਬਣਾਏ ਜਾਣਗੇ ਜੋ ਕਿ ਦੁਨੀਆਂ ਦੀ ਸਭ ਤੋਂ ਚੰਗੀਆਂ ਸਹੂਲਤਾਂ ਨਾਲ ਲੈੱਸ ਹੋਣਗੇ| ਇਸ ਯੂਨੀਵਰਸਿਟੀ ਵਿਚ ਇਕ ਅਜਾਇਬ ਘਰ ਵੀ ਬਣਾਇਆ ਜਾਵੇਗਾ ਜਿਸ ਵਿਚ ਖੇਡਾਂ ਨਾਲ ਸੰਬੰਧਤ ਪੁਰਾਤਨ ਚੀਜ਼ਾਂ ਨੂੰ ਸੰਭਾਲ ਕੇ ਰੱਖਿਆ ਜਾਵੇਗਾ। ਯੂਨੀਵਰਸਿਟੀ ਵਿਚ ਮੁੰਡੇ ਅਤੇ ਕੁੜੀਆਂ ਦੇ ਰਹਿਣ ਲਈ ਅਲੱਗ ਅਲੱਗ ਹੋਸਟਲ ਬਣਾਏ ਜਾਣਗੇ। ਇਹ ਯੂਨੀਵਰਸਿਟੀ 92.7 ਏਕੜ ਜ਼ਮੀਨ ਵਿਚ ਬਣੇਗੀ। ਹੁਣ ਤਕ 7 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਰ ਚੁੱਕੇ ਹਨ ਖੇਡ ਮੰਤਰੀ ਨੇ ਦਸਿਆ ਕਿ ਸਾਨੂੰ ਉਮੀਦ ਹੈ ਕਿ ਅੱਗੇ ਹੋਰ ਵੀ ਕਾਲਜ ਇਸ ਯੂਨੀਵਰਸਿਟੀ ਨਾਲ ਜੁੜਨਗੇ।
Abhinav Bindra
ਓਲੰਪੀਅਨ ਅਭਿਨਵ ਬਿੰਦ੍ਰਾ ਨੇ ਕਿਹਾ ਕਿ ਇਹ ਆਧੁਨਿਕ ਉਪਕਰਣਾਂ ਨਾਲ ਬਣਨ ਵਾਲੀ ਇਹ ਖੇਡ ਯੂਨੀਵਰਸਿਟੀ ਪੰਜਾਬ ਦੇ ਨੌਜਾਵਨਾਂ ਲਈ ਇਕ ਪ੍ਰੇਰਨਾ ਸਰੋਤ ਬਣੋਗੀ। ਉਨ੍ਹਾਂ ਖੇਡ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਯੂਨੀਵਰਸਿਟੀ ਲਈ ਬਹੁਤ ਅਹਿਮ ਰੋਲ ਨਿਭਾਇਆ ਹੈ|