ਅੰਮ੍ਰਿਤਸਰ 'ਚ ਕੁੜਮ ਨੇ ਕੁੜਮ ਨੂੰ ਮਾਰੀ ਗੋਲੀ, ਮੌਤ

By : GAGANDEEP

Published : Sep 25, 2023, 3:45 pm IST
Updated : Sep 25, 2023, 3:46 pm IST
SHARE ARTICLE
PHOTO
PHOTO

ਬਚਾਉਣ ਲਈ ਅੱਗੇ ਆਇਆ ਪੁੱਤ ਗੰਭੀਰ ਰੂਪ ਵਿਚ ਜ਼ਖ਼ਮੀ

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਬੀਤੀ ਰਾਤ 11 ਵਜੇ ਰਿਸ਼ਤੇਦਾਰ ਆਪਸ ਵਿਚ ਲੜ ਪਏ। ਝਗੜਾ ਇੰਨਾ ਵੱਧ ਗਿਆ ਕਿ ਉਨ੍ਹਾਂ ਨੇ ਗੋਲੀਆਂ ਚਲਾਈਆਂ ਗਈਆਂ। ਦੱਸ ਦੇਈਏ ਕਿ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇਕ ਕੁੜਮ  ਨੇ ਦੂਜੇ ਕੁੜਮ ਅਤੇ ਉਸ ਦੇ ਪੁੱਤਰ 'ਤੇ ਗੋਲੀਆਂ ਚਲਾ ਦਿਤੀਆਂ। ਆਸਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਪਿਓ ਦੀ ਮੌਤ ਹੋ ਗਈ। ਝਗੜੇ ਅਤੇ ਗੋਲੀਬਾਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹਾਦਸਾਗ੍ਰਸਤ  

ਇਹ ਘਟਨਾ ਅੰਮ੍ਰਿਤਸਰ ਦੇ ਤੇਜ ਨਗਰ ਚੌਕ ਦੀ ਹੈ। ਦੋਵੇਂ ਕੁੜਮ ਨੇੜੇ ਹੀ ਰਹਿੰਦੇ ਸਨ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਨੇ ਆਪਣੀ ਲੜਕੀ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਮੁਲਜ਼ਮ ਸੰਧੂ ਬਿਲਡਿੰਗ ਮਟੀਰੀਅਲ ਦੇ ਮਾਲਕ ਹਰਜੀਤ ਸਿੰਘ ਸੰਧੂ ਦੇ ਲੜਕੇ ਨਵਜੋਤ ਸਿੰਘ ਨਾਲ ਕੀਤਾ ਸੀ। ਦੋਵਾਂ ਪਰਿਵਾਰਾਂ ਵਿੱਚ ਕੋਈ ਝਗੜਾ ਨਹੀਂ ਸੀ। ਦੋਵੇਂ ਪਰਿਵਾਰ ਇੱਕ ਦੂਜੇ ਨਾਲ ਮਿਲਦੇ ਵਰਤਦੇ ਸਨ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ: 4 ਜੀਆਂ ਦੀ ਮੌਤ ਤੋਂ ਬਾਅਦ ਛੱਡੇ ਨਸ਼ੇ, ਸਜਿਆ ਗੁਰੂ ਦਾ ਸਿੰਘ

ਰਾਤ ਸਮੇਂ ਕਿਸੇ ਗੱਲ ਨੂੰ ਲੈ ਕੇ ਮ੍ਰਿਤਕ ਦਲਜੀਤ ਅਤੇ ਹਰਜੀਤ ਵਿਚਕਾਰ ਲੜਾਈ ਹੋ ਗਈ। ਕੋਈ ਨਹੀਂ ਜਾਣਦਾ ਕਿ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ। ਇਸ ਦੌਰਾਨ ਹਰਜੀਤ ਸਿੰਘ ਨੇ ਆਪਣਾ ਰਿਵਾਲਵਰ ਕੱਢ ਕੇ ਆਪਣੇ ਕੁੜਮ ਦਲਜੀਤ ਸਿੰਘ ਅਤੇ ਉਸ ਦੇ 18 ਸਾਲਾ ਲੜਕੇ ਗੁਰਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ।
ਗਲੀ ਦੇ ਹੋਰ ਲੋਕਾਂ ਨੇ ਦੱਸਿਆ ਕਿ ਉਸ ਰਾਤ ਸਾਰਿਆਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਮ੍ਰਿਤਕ ਦੀ ਲੜਕੀ ਆਪਣੇ ਸਹੁਰੇ ਘਰ ਤੋਂ ਚੀਕਾਂ ਮਾਰਦੀ ਆਪਣੇ ਪੇਕੇ ਘਰ ਵੱਲ ਭੱਜੀ ਅਤੇ ਆਪਣੇ ਪ੍ਰਵਾਰਕ ਮੈਂਬਰਾਂ ਨੂੰ ਗੋਲੀਆਂ ਲੱਗਣ ਬਾਰੇ ਦੱਸਿਆ। ਗਲੀ ਵਿਚ ਰਹਿੰਦੇ ਹੋਰ ਲੋਕਾਂ ਨੇ ਤੁਰੰਤ ਪਿਓ-ਪੁੱਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਦਲਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਂਚ ਲਈ ਪਹੁੰਚੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਅਤੇ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੁਲਜ਼ਮ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਖ਼ਮੀ ਪੁੱਤਰ ਦੀ ਹਾਲਤ ਅਜੇ ਸਥਿਰ ਨਹੀਂ ਹੈ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਲੜਾਈ ਕਿਉਂ ਹੋਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement