
ਹੁਣ ਤੱਕ ਭਾਰਤ ਵਿਚ ਕਰੋਨਾ ਵਾਇਰਸ ਦੇ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ
ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਭਾਰਤ ਸਰਕਾਰ ਦੇ ਵੱਲੋਂ 24 ਮਾਰਚ ਤੋਂ ਲੈ ਕੇ ਅਗਲੇ 21 ਦਿਨਾਂ ਦੇ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ। ਜਿਸ ਕਰਕੇ ਹੁਣ ਕੁਝ ਦਿਨ ਦੇ ਲਈ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।
photo
ਅਜਿਹੀ ਸਥਿਤੀ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਨਾਂ ਆਵੇ ਇਸ ਦੇ ਲਈ ਪੰਜਾਬ ਪੁਲਿਸ ਨੇ ਇਕ ਹੈਲਪਲਾਈਨ ਨੰਬਰ ‘112’ ਜ਼ਾਰੀ ਕੀਤਾ ਹੈ। ਦੱਸ ਦਈਏ ਕਿ ਇਹ ਨੰਬਰ ਇਸ ਕਰਫਿਊ ਦੇ ਸਮੇਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਲਈ ਜ਼ਾਰੀ ਕੀਤਾ ਗਿਆ ਹੈ। ਇਸ ਗੱਲ਼ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ
photo
ਕਿ ਪੂਰੇ ਸੂਬੇ ਵਿਚ ਕਿਸੇ ਵੀ ਵਿਅਕਤੀ ਦੇ ਨੂੰ ਐਮਰਜੈਂਸੀ ਦੇ ਦੌਰਾਨ ਹਸਪਤਾਲ ਜਾਣਾ,ਖਾਣਾ, ਕਰਿਆਨਾ, ਦਵਾਈਆਂ ਦੀ ਸਪਲਾਈ, ਜਾਂ ਫਿਰ ਐੱਲ.ਪੀ.ਜੀ ਗੈਂਸ ਸੈਲੰਡਰ ਦੀ ਸਪਲਾਈ ਵਰਗੀਆਂ ਸਹੂਲਤਾਂ ਦੀ ਜਾਣਕਾਰੀ ਜਾਂ ਮਦਦ ਦੀ ਲੋੜ ਹੋਵੇ ਤਾਂ ਉਹ 112 ਨੰਬਰ ਤੇ ਡਾਇਲ ਕਰ ਸਕਦਾ ਹੈ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀ ਦੇ ਵੱਲੋਂ ਇਹ ਵੀ ਦੱਸਿਆ ਗਿਆ
Coronavirus
ਕਿ ਜਰੂਰੀ ਸਮਾਨ ਲਿਜਾਣ ਵਾਲਿਆਂ ਟਰੱਕਾਂ ਦੀ ਬੇਰੋਕ ਅਵਾਜਾਈ ਅਤੇ ਈ-ਕਮਰਸ ਕੰਪਨੀਆਂ ਦੁਆਰਾ ਸਮਾਨ ਦੀ ਵੰਡ ਬਾਰੇ ਇਸ ਨੰਬਰ ਤੇ ਕਾਲ ਕਰਕੇ ਜਾਣਕਾਰੀ ਲਈ ਜਾ ਸਕਦੀ ਹੈ। ਦੱਸ ਦੱਈਏ ਕਿ ਹੁਣ ਤੱਕ ਭਾਰਤ ਵਿਚ ਕਰੋਨਾ ਵਾਇਰਸ ਦੇ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 649 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।
coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।