
ਕੋਰੋਨਾ ਵਾਇਰਸ ਕਾਰਨ ਭਾਰਤ ਨੂੰ 21 ਦਿਨਾਂ ਲਈ ਲੌਕਡਾਊਨ ਕਰ ਦਿੱਤਾ ਗਿਆ ਹੈ। ਅੱਜ ਲੌਕਡਾਊਨ ਦਾ ਦੂਜਾ ਦਿਨ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਵਾਇਰਸ
ਨਵੀਂ ਦਿੱਲੀ- ਕੋਰੋਨਾ ਵਾਇਰਸ ਕਾਰਨ ਭਾਰਤ ਨੂੰ 21 ਦਿਨਾਂ ਲਈ ਲੌਕਡਾਊਨ ਕਰ ਦਿੱਤਾ ਗਿਆ ਹੈ। ਅੱਜ ਲੌਕਡਾਊਨ ਦਾ ਦੂਜਾ ਦਿਨ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਵਾਇਰਸ ਦਾ ਪ੍ਰਸਾਰ ਰੋਕਣ ਲਈ ਸਰਕਾਰ ਦੇ 21 ਦਿਨਾਂ ਦੇ ਲੌਕਡਾਊਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਵਿਰੁੱਧ ਸਰਕਾਰ ਜੋ ਵੀ ਕਦਮ ਚੁੱਕੇਗੀ ਪਾਰਟੀ ਉਸ ਦਾ ਸਮਰਥਨ ਕਰੇਗੀ। ਸੋਨੀਆ ਗਾਂਧੀ ਨੇ ਵੀਰਵਾਰ ਯਾਨੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਕਾਂਗਰਸ ਕੋਰੋਨਾ ਵਿਰੁੱਧ ਲੜਾਈ 'ਚ ਸਰਕਾਰ ਅਤੇ ਦੇਸ਼ ਦੀ ਜਨਤਾ ਦੇ ਨਾਲ ਹੈ।
ਮੋਦੀ ਦੇ ਪੂਰੇ ਦੇਸ਼ 'ਚ 21 ਦਿਨਾਂ ਦਾ ਲੌਕਡਾਊਨ ਲਾਗੂ ਕਰਨ ਨੂੰ ਸਹੀ ਕਦਮ ਦੱਸਦੇ ਹੋਏ ਸੋਨੀਆ ਨੇ ਕਿਹਾ ਕਿ ਇਸ ਵਾਇਰਸ ਨੇ ਪੂਰੀ ਦੁਨੀਆ ਨੂੰ ਮੁਸੀਬਤ 'ਚ ਪਾ ਦਿੱਤਾ ਹੈ ਅਤੇ ਖਾਸ ਕਰ ਕੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਲਈ ਇਹ ਚੁਣੌਤੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਸ ਬੀਮਾਰੀ ਨੂੰ ਹਰਾਉਣ ਲਈ ਇਕਜੁੱਟ ਹੈ ਅਤੇ ਕਾਂਗਰਸ ਪਾਰਟੀ ਇਸ ਨੂੰ ਹਰਾਉਣ ਲਈ ਸਰਕਾਰ ਦੇ ਹਰ ਫੈਸਲੇ ਨਾਲ ਖੜ੍ਹੀ ਹੈ।
File photo
ਚਿੱਠੀ ਵਿਚ ਸੋਨੀਆ ਨੇ ਇਸ ਦੇ ਨਾਲ ਹੀ ਪੀ. ਐੱਮ. ਮੋਦੀ ਤੋਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਹੈ। ਸੋਨੀਆ ਨੇ ਚਿੱਠੀ 'ਚ ਉਦਯੋਗ ਲਈ ਰਾਹਤ ਪੈਕੇਜ ਅਤੇ ਆਮ ਲੋਕਾਂ ਲਈ ਰਾਹਤ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਨੇ ਚਿੱਠੀ 'ਚ ਸਪਲਾਈ ਚੇਨ ਨੂੰ ਵੀ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।
File photo
ਇਸ ਦੇ ਨਾਲ ਹੀ ਸਲਾਹ ਦਿੱਤੀ ਹੈ ਕਿ ਕੇਂਦਰ ਸਰਕਾਰ ਸਾਰੇ ਈ. ਐੱਮ. ਆਈ. 'ਤੇ 6 ਮਹੀਨੇ ਲਈ ਰੋਕ ਲਾਵੇ। ਸੋਨੀਆ ਗਾਂਧੀ ਨੇ ਚਿੱਠੀ ਵਿਚ ਮੋਦੀ ਤੋਂ ਮੰਗ ਕੀਤੀ ਹੈ ਕਿ ਲੌਕਡਾਊਨ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਤੋਂ ਕੱਟਣ ਵਾਲੇ ਲੋਨ ਨੂੰ 6 ਮਹੀਨੇ ਲਈ ਰੋਕਿਆ ਜਾਵੇ।
File photo
ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਸੈਕਟਰ ਵਾਈਜ ਰਾਹਤ ਪੈਕੇਜ ਦਾ ਐਲਾਨ ਕਰੇ। ਮੁਸੀਬਤ ਦੀ ਇਸ ਘੜੀ 'ਚ ਕਿਸਾਨਾਂ ਦੇ ਕਰਜ਼ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਨੂੰ 6 ਮਹੀਨਿਆਂ ਲਈ ਰੋਕ ਦਿੱਤਾ ਜਾਣਾ ਚਾਹੀਦਾ ਹੈ ਅਤੇ ਨਵੇਂ ਸਿਰੇ ਤੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਬਾਰੇ ਫੈਸਲਾ ਲਿਆ ਜਾਣਾ ਚਾਹੀਦਾ ਹੈ।