ਪੁੱਤ ਵਲੋਂ ਪਿਉ ਦਾ ਕਤਲ
Published : May 26, 2020, 9:10 am IST
Updated : May 26, 2020, 9:10 am IST
SHARE ARTICLE
File Photo
File Photo

ਨਸ਼ੇ ਨੂੰ ਲੈ ਕੇ ਪਿਉ-ਪੁੱਤਰ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਨਸ਼ੇ ਲਈ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ) : ਨਸ਼ੇ ਨੂੰ ਲੈ ਕੇ ਪਿਉ-ਪੁੱਤਰ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਨਸ਼ੇ ਲਈ ਪੈਸੇ ਨਾ ਮਿਲਣ ਦੇ ਚਲਦਿਆਂ ਗੁੱਸੇ ’ਚ ਆਏ ਪੁੱਤ ਵਲੋਂ ਪਿਉ ਦਾ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿਤਾ ਗਿਆ। ਮਾਮਲਾ ਜ਼ਿਲ੍ਹੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਦਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਪੁਲਸ ਨੇ ਕਥਿਤ ਮੁਲਜ਼ਮ ਦੇ ਭਰਾ ਦੇ ਬਿਆਨਾਂ ’ਤੇ ਮਾਮਲਾ  ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿਦਿਆਂ ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦਸਿਆ ਕਿ ਪਿੰਡ ਝੁੱਗੇ ਰਣਜੀਤਗੜ੍ਹ ਦਾ ਰਹਿਣ ਵਾਲਾ ਬਲਵੰਤ ਸਿੰਘ ਜੋ ਕਿ ਨਸ਼ੇ ਦਾ ਆਦੀ ਹੈ। ਅੱਜ ਨਸ਼ੇ ਦੀ ਪੂਰਤੀ ਲਈ ਅਪਣੇ ਪਿਤਾ ਜਗਤਾਰ ਸਿੰਘ ਤੋਂ ਪੈਸੇ ਮੰਗਣ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਕਾਫ਼ੀ ਤੂੰ-ਤੂੰ, ਮੈਂ-ਮੈਂ ਹੋਈ, ਇਸ ਦੌਰਾਨ ਲੜਾਈ ਨੇ ਹਿੰਸਕ ਰੂਪ ਲੈ ਲਿਆ, ਜਿਸ ਦੇ ਚਲਦਿਆਂ ਬਲਵੰਤ ਸਿੰਘ ਨੇ ਅਪਣੇ ਪਿਤਾ ਜਗਤਾਰ ਸਿੰਘ ਦਾ ਗਲਾ ਘੁੱਟ ਦਿਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਕਥਿਤ ਮੁਲਜ਼ਮ ਦੇ ਭਰਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement