ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਲੌਕਡਾਊਨ ਤੱਕ ਬੰਦ ਰਹਿਣਗੇ ਪੰਜਾਬ ‘ਚ ਸਾਰੇ ‘ਟੋਲ ਪਲਾਜ਼ੇ’
Published : Mar 28, 2020, 11:46 am IST
Updated : Mar 30, 2020, 1:01 pm IST
SHARE ARTICLE
punjab lockdown
punjab lockdown

ਭਾਰਤ ਵਿਚ ਵੱਧ ਰਹੇ ਕਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਪੂਰੇ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਕਰ ਦਿੱਤਾ ਗਿਆ ਹੈ

ਚੰਡੀਗੜ੍ਹ : ਭਾਰਤ ਵਿਚ ਵੱਧ ਰਹੇ ਕਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਪੂਰੇ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਕਰ ਦਿੱਤਾ ਗਿਆ ਹੈ। ਇਸ ਨੂੰ ਦੇਖਦਿਆਂ ਹੁਣ ਪੰਜਾਬ ਸਰਕਾਰ ਨੇ ਵੀ ਵੱਡਾ ਫੈਸਲਾ ਲਿਆ ਹੈ ਜਿਸ ਵਿਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਣਕ ਦੇ ਲਈ ਇਸ ਲੌਕਡਾਊਨ ਦੇ ਸਮੇਂ ਤੱਕ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ੇ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ।

Toll PlazaToll Plaza

ਜਿਸ ਦੇ ਕਾਰਨ ਕੇਵਲ ਐਮਸਜੈਂਸੀ ਵਾਲੇ ਵਾਹਨ ਹੀ ਸੜਕਾਂ ਤੇ ਚੱਲ ਰਹੇ ਹਨ। ਦੱਸ ਦੱਈਏ ਕਿ ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਹਲਾਤ ਵਿਚ ਪੀ.ਡਵਬਯੂ.ਡੀ ਦੇ ਰੈਸਟ ਹਾਊਸ ਨੂੰ ਆਈਸੋਲੇਸ਼ਨ ਵਾਰਡ ਵਜੋਂ ਵਰਤਣ ਦੀ ਆਗਿਆ ਵੀ ਦੇ ਦਿੱਤੀ ਹੈ। ਇਸੇ ਨਾਲ ਉਨ੍ਹਾਂ ਕਿਹਾ ਕਿ ਸਿਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ, ਇਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲਾਂ ਦੀਆਂ ਇਮਾਰਤਾਂ ਨੂੰ ਖਾਲੀ ਕਰਵਾਇਆ ਜਾ ਸਕਦਾ ਹੈ। ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ਨੂੰ ਰੋਕਣ ਤੇ ਜ਼ੋਰ ਦਿੱਤਾ ਹੈ ਅਤੇ ਇਸੇ ਨਾਲ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ।

Toll Plaza Toll Plaza

ਉਨ੍ਹਾਂ ਨੇ ਅੱਗੇ ਕਿਹਾ ਕਿ ਸਮੇਂ ਸਿਰ ਜਰੂਰੀ ਵਸਤੂਆਂ ਦੀ ਵੰਡ ਲਈ ਰਾਜ ਸਰਕਾਰ ਨੇ ਜ਼ਿਲ੍ਹਿਆਂ ਨੂੰ ਜ਼ਮੈਟੋ, ਸਵੀਗਿ ਆਦਿ ਸਮੇਤ ਸਾਰੇ ਵਿਕਲਪਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਲੌਕਾਡਾਊਨ ਕਾਰਨ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਜ਼ਿਲ੍ਹਾ ਮੈਜਿਸਟ੍ਰਟਾਂ ਨੂੰ ਸਪੈਸ਼ਲ ਪਾਸ ਜ਼ਾਰੀ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਉਹ ਲੋਕ ਆਪਣੇ ਘਰ ਪਰਤ ਸਕਣ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement