ਪਿੰਡ ਜਵਾਹਰੇਵਾਲਾ 'ਚ ਫਿਰ 2 ਧਿਰਾਂ ਵਿਚਕਾਰ ਹੋਈ ਲੜਾਈ 
Published : Aug 29, 2019, 3:53 pm IST
Updated : Aug 29, 2019, 4:12 pm IST
SHARE ARTICLE
Fighting between two parties in village Jawaharwala
Fighting between two parties in village Jawaharwala

ਸਾਰੀ ਘਟਨਾ ਹਸਪਤਾਲ ‘ਚ ਲੱਗੇ ਸੀਸੀਟੀਵੀ ਵਿੱਚ ਹੋਈ ਕੈਦ

ਮੁਕਤਸਰ ਸਾਹਿਬ: ਪੰਜਾਬ ਵਿੱਚ ਸ਼ਰੇਆਮ ਗੁੰਡਾਗਰਦੀ ਦਾ ਮਾਹੌਲ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ ਮੁਕਤਸਰ ਦੇ ਪਿੰਡ ਜਵਾਹਰੇਵਾਲਾ ‘ਚ 2 ਧਿਰਾਂ ਵਿਚਾਲੇ ਹੱਥੋਪਾਈਂ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਧਿਰਾਂ ਪਹਿਲਾਂ ਪਿੰਡ ਅਤੇ ਫਿਰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੱਥੋਪਾਈਆਂ ਹੋਈਆਂ, ਜਿਸ ਦੀ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਕੈਦ ਹੋ ਗਈ ਹੈ।

ਇਸ ਮੌਕੇ ‘ਤੇ ਲੋਕਾਂ ਨੇ ਕਿਹਾ ਕਿ ਉਕਤ ਧਿਰਾਂ ਮਾਮੂਲੀ ਜਿਹੀ ਗਲ ਨੂੰ ਲੈ ਕੇ ਹੱਥੋਪਾਈ ਹੋ ਗਈਆਂ ਸਨ। ਇਸ ਲੜਾਈ ਕਾਰਨ 2 ਵਿਅਕਤੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਵਿਅਕਤੀਆਂ ’ਚੋਂ ਹਰਬੰਸ ਸਿੰਘ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ’ਚੋਂ ਇਕ ਧਿਰ ਗੋਲੀ ਘਟਨਾ ਦੇ ਮਾਮਲੇ ’ਚ ਗਵਾਹ ਹੈ, ਜਦਕਿ ਦੂਜੀ ਧਿਰ ਗੋਲੀ ਘਟਨਾ ਦੇ ਮਾਮਲੇ ਦੇ ਕਥਿਤ ਦੋਸ਼ੀਆਂ ਨਾਲ ਸਬੰਧਿਤ ਹੈ। ਇਨ੍ਹਾਂ ਵੱਲੋਂ ਇੱਕ ਦੂਜੇ ‘ਤੇ ਗੰਭੀਰ ਇਲਜਾਮ ਲਗਾਏ ਗਏ।

ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੇ ਡੀ.ਐੱਸ.ਪੀ ਤਲਵਿੰਦਰ ਸਿੰਘ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ਼ ਦੇ ਆਧਾਰ ’ਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਇਸੇ ਪਿੰਡ ਵਿੱਚ ਬੀਤੀ ਦਿਨੀਂ ਗੋਲੀ ਕਾਂਡ ਕਾਰਨ 1 ਔਰਤ ਸਣੇ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਪੁਲਿਸ ਨੇ 12 ਵਿਅਕਤੀਆਂ ਤੇ ਮਾਮਲਾ ਦਰਜ ਕਰਕੇ 7 ਨੂੰ ਗ੍ਰਿਫਤਾਰ ਕਰ ਲਿਆ ਜਦਕਿ 5 ਫਰਾਰ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement