ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਜਲਦੀ ਹੀ ਰਾਜਨੀਤੀ ’ਚ ਰੱਖਣਗੇ ਕਦਮ
Published : Mar 3, 2026, 2:15 pm IST
Updated : Mar 3, 2026, 2:15 pm IST
SHARE ARTICLE
Bihar Chief Minister Nitish Kumar's son to enter politics soon
Bihar Chief Minister Nitish Kumar's son to enter politics soon

ਨਿਸ਼ਾਂਤ ਕੁਮਾਰ ਨੂੰ ਪਾਰਟੀ ’ਚ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਪਟਨਾ : ਜਨਤਾ ਦਲ ਯੂਨਾਈਟੇਡ ਦੇ ਸੀਨੀਅਰ ਆਗੂ ਅਤੇ ਮੰਤਰੀ ਸ਼ਰਵਣ ਕੁਮਾਰ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਦਾ ਰਾਜਨੀਤੀ ਵਿੱਚ ਆਉਣਾ ਤੈਅ ਹੋ ਚੁੱਕਾ ਹੈ ਅਤੇ ਪਾਰਟੀ ਵੱਲੋਂ ਜਲਦੀ ਹੀ ਇਸ ਦੀ ਰਸਮੀ ਐਲਾਨ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਨਿਸ਼ਾਂਤ ਕੁਮਾਰ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਨਿਸ਼ਾਂਤ ਕੁਮਾਰ ਸਰਗਰਮ ਰਾਜਨੀਤੀ ਵਿੱਚ ਸ਼ਾਮਲ ਹੋਣਗੇ । ਪਾਰਟੀ ਇੱਕ-ਦੋ ਦਿਨਾਂ ਵਿੱਚ ਇਸ ਦੀ ਸਬੰਧੀ ਐਲਾਨ ਕਰੇਗੀ। ਪਾਰਟੀ ਵਰਕਰਾਂ ਵੱਲੋਂ ਕਈ ਸਾਲਾਂ ਤੋਂ ਨਿਸ਼ਾਂਤ ਨੂੰ ਸਰਗਰਮ ਰਾਜਨੀਤੀ ਵਿੱਚ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੂੰ ਕਿਹੜੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਇਸ ਦਾ ਫੈਸਲਾ ਇੱਕ-ਦੋ ਦਿਨਾਂ ਵਿੱਚ ਹੋ ਜਾਵੇਗਾ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਨਿਸ਼ਾਂਤ ਨੂੰ ਰਾਜ ਸਭਾ ਭੇਜਿਆ ਜਾ ਸਕਦਾ ਹੈ ਤਾਂ ਕੁਮਾਰ ਨੇ ਕਿਹਾ ਕਿ ਕੁਝ ਵੀ ਹੋ ਸਕਦਾ ਹੈ। ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਰਾਜ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਸ਼ਰਵਣ ਕੁਮਾਰ ਮੁੱਖ ਮੰਤਰੀ ਦੇ ਬਹੁਤ ਨੇੜਲੇ ਮੰਨੇ ਜਾਂਦੇ ਹਨ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement