ਰਾਜਸਥਾਨ ਸੀਤ ਲਹਿਰ, ਮੱਧ ਪ੍ਰਦੇਸ਼ ਵਿੱਚ ਤਾਪਮਾਨ 9°C ਤੋਂ ਘੱਟ, ਬਿਹਾਰ ਵਿੱਚ ਧੁੰਦ ਕਾਰਨ 11 ਉਡਾਣਾਂ ਲੇਟ, ਠੰਢ ਨੇ ਕੀਤਾ ਬੇਹਾਲ
Published : Dec 3, 2025, 9:04 am IST
Updated : Dec 3, 2025, 9:08 am IST
SHARE ARTICLE
IMD Weather Update Rajasthan UP MP Cold
IMD Weather Update Rajasthan UP MP Cold

ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਹੋਣ ਕਾਰਨ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ।

 ਦਸੰਬਰ ਦੇ ਸ਼ੁਰੂ ਤੋਂ ਹੀ ਪਹਾੜੀ ਰਾਜਾਂ ਵਿਚ ਬਰਫ਼ਬਾਰੀ ਹੋ ਰਹੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਢ ਵਧ ਗਈ ਹੈ। ਮੱਧ ਪ੍ਰਦੇਸ਼ ਵਿਚ ਕੱਲ੍ਹ ਤੋਂ ਤਾਪਮਾਨ ਹੋਰ ਘਟਣ ਦੀ ਉਮੀਦ ਹੈ। ਇਸ ਦਾ ਸਭ ਤੋਂ ਵੱਧ ਅਸਰ ਇੰਦੌਰ, ਗਵਾਲੀਅਰ, ਚੰਬਲ, ਉਜੈਨ ਅਤੇ ਸਾਗਰ ਡਿਵੀਜ਼ਨਾਂ ਵਿਚ ਪਵੇਗਾ, ਜਿਸ ਨਾਲ ਠੰਢ ਵਧੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ ਅਤੇ ਇੰਦੌਰ ਵਿਚ ਘੱਟੋ-ਘੱਟ ਤਾਪਮਾਨ 9 ਡਿਗਰੀ ਤੋਂ ਘੱਟ ਸੀ।

ਰਾਜਸਥਾਨ ਵਿਚ ਅੱਜ ਤੋਂ ਅਗਲੇ ਤਿੰਨ ਦਿਨਾਂ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਚੁਰੂ, ਝੁੰਝੁਨੂ ਅਤੇ ਸੀਕਰ ਲਈ ਯੈਲੋ ਅਲਰਟ ਜਾਰੀ ਕੀਤਾ ਜਾਵੇਗਾ। ਮੰਗਲਵਾਰ ਨੂੰ ਸਭ ਤੋਂ ਘੱਟ ਤਾਪਮਾਨ ਬੀਕਾਨੇਰ ਦੇ ਨੇੜੇ ਲੂਣਕਰਨਸਰ ਵਿੱਚ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੌਰਾਨ, ਹਿਮਾਚਲ ਪ੍ਰਦੇਸ਼ ਵਿਚ ਭਾਰੀ ਠੰਢ ਪੈ ਰਹੀ ਹੈ। ਸੂਬੇ ਭਰ ਦੇ 24 ਸ਼ਹਿਰਾਂ ਵਿਚ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਬੀਤੀ ਰਾਤ, ਲਾਹੌਲ-ਸਪਿਤੀ ਦੇ ਤਾਬੋ ਵਿਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ, ਜੋ ਕਿ ਮਨਫ਼ੀ 8 ਡਿਗਰੀ ਸੈਲਸੀਅਸ ਤੱਕ ਪਹੁੰਚ ਗਈ।

ਇਸ ਦੌਰਾਨ, ਬਿਹਾਰ ਦੇ ਅੱਠ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ, ਜਿਨ੍ਹਾਂ ਵਿੱਚ ਪਟਨਾ, ਗੋਪਾਲਗੰਜ, ਬੇਤੀਆ ਅਤੇ ਸਮਸਤੀਪੁਰ ਸ਼ਾਮਲ ਹਨ। ਬੇਗੂਸਰਾਏ ਵਿੱਚ ਬੱਦਲਵਾਈ ਰਹੀ। ਘੱਟ ਦ੍ਰਿਸ਼ਟੀ ਕਾਰਨ 11 ਉਡਾਣਾਂ ਵਿੱਚ ਦੇਰੀ ਹੋਈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 2-3 ਡਿਗਰੀ ਤੱਕ ਘੱਟ ਜਾਵੇਗਾ।
 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement