
Bihar News : ਖਰੜਾ 1 ਅਗਸਤ ਨੂੰ ਪ੍ਰਕਾਸ਼ਿਤ ਹੋਣ ਤੋਂ ਬਾਅਦ ਕਿਸੇ ਵੀ ਸਿਆਸੀ ਪਾਰਟੀ ਨੇ ਸੂਚੀ ’ਚੋਂ ਵਿਅਕਤੀਆਂ ਦੇ ਨਾਂ ਹਟਾਉਣ ਲਈ ਉਸ ਨਾਲ ਸੰਪਰਕ ਨਹੀਂ ਕੀਤਾ।
Bihar News : in Punjabi : ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਬਿਹਾਰ ਦੀ ਵੋਟਰ ਸੂਚੀ ਦਾ ਖਰੜਾ ਇਕ ਅਗੱਸਤ ਨੂੰ ਪ੍ਰਕਾਸ਼ਿਤ ਹੋਣ ਤੋਂ ਬਾਅਦ ਕਿਸੇ ਵੀ ਸਿਆਸੀ ਪਾਰਟੀ ਨੇ ਸੂਚੀ ਵਿਚੋਂ ਵਿਅਕਤੀਆਂ ਦੇ ਨਾਂ ਹਟਾਉਣ ਲਈ ਉਸ ਨਾਲ ਸੰਪਰਕ ਨਹੀਂ ਕੀਤਾ।
ਖਰੜਾ ਸੂਚੀ ਦਾਅਵਿਆਂ ਅਤੇ ਇਤਰਾਜ਼ਾਂ ਲਈ 1 ਸਤੰਬਰ ਤਕ ਉਪਲਬਧ ਹੋਵੇਗੀ ਜਿਸ ਦੇ ਤਹਿਤ ਪਾਰਟੀਆਂ ਅਤੇ ਵਿਅਕਤੀ ਯੋਗ ਨਾਗਰਿਕਾਂ ਨੂੰ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਬਾਹਰ ਰੱਖਣ ਦੀ ਮੰਗ ਕਰ ਸਕਦੇ ਹਨ ਜਿਨ੍ਹਾਂ ਨੂੰ ਉਹ ਅਯੋਗ ਮੰਨਦੇ ਹਨ।
ਚੋਣ ਕਮਿਸ਼ਨ ਦੇ ਅਨੁਸਾਰ, ਜੂਨ ਵਿਚ ਰਾਜ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਸ਼ੁਰੂ ਹੋਣ ਤੋਂ ਠੀਕ ਪਹਿਲਾਂ ਵੱਖ-ਵੱਖ ਪਾਰਟੀਆਂ ਵਲੋਂ 1.61 ਲੱਖ ਬੀ.ਐਲ.ਏ. ਤਾਇਨਾਤ ਕੀਤੇ ਗਏ ਹਨ। ਵਿਅਕਤੀਗਤ ਵੋਟਰਾਂ ਤੋਂ ਨਾਮ ਸ਼ਾਮਲ ਕਰਨ ਜਾਂ ਹਟਾਉਣ ਲਈ 8,341 ਫਾਰਮ ਪ੍ਰਾਪਤ ਹੋਏ ਸਨ। ਅੰਤਿਮ ਵੋਟਰ ਸੂਚੀ 30 ਸਤੰਬਰ ਨੂੰ ਪ੍ਰਕਾਸ਼ਤ ਕੀਤੀ ਜਾਵੇਗੀ।
(For more news apart from No party has filed objection even 9 days after publication Bihar draft list: Election Commission News in Punjabi, stay tuned to Rozana Spokesman)