ਪਟਨਾ 'ਚ ਮੈਡੀਕਲ ਦੀ ਤਿਆਰੀ ਕਰ ਰਹੀ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ

By : JAGDISH

Published : Jan 12, 2026, 9:50 am IST
Updated : Jan 12, 2026, 9:50 am IST
SHARE ARTICLE
Medical student dies during treatment in Patna
Medical student dies during treatment in Patna

ਪਰਿਵਾਰ ਨੇ ਹੋਸਟਲ ਪ੍ਰਬੰਧਨ 'ਤੇ ਕੁੱਟਮਾਰ ਅਤੇ ਜਿਣਸੀ ਸੋਸ਼ਣ ਦੇ ਲਗਾਏ ਆਰੋਪ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਇੱਕ 18 ਸਾਲਾ ਮੈਡੀਕਲ ਵਿਦਿਆਰਥਣ ਦੀ ਮੇਦਾਂਤਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ । ਵਿਦਿਆਰਥਣ ਦੀ ਮੌਤ ਤੋਂ ਬਾਅਦ ਇਸ ਮਾਮਲੇ ਨੇ ਤੂਲ ਫੜ ਲਿਆ ਹੈ ਕਿਉਂਕਿ ਲੜਕੀ ਦੇ ਪਰਿਵਾਰ ਨੇ ਕੁੱਟਮਾਰ ਅਤੇ ਜਿਨਸੀ ਸ਼ੋਸ਼ਣ ਦਾ ਆਰੋਪ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਹੋਸਟਲ ਪ੍ਰਬੰਧਨ ਅਤੇ ਪੁਲਿਸ ਦੀ ਭੂਮਿਕਾ 'ਤੇ ਸਵਾਲ ਉੱਠ ਰਹੇ ਹਨ।

ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਨੇ 9 ਜਨਵਰੀ ਨੂੰ ਚਿੱਤਰਗੁਪਤ ਨਗਰ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰਵਾਇਆ ਸੀ। ਸ਼ਿਕਾਇਤ ਵਿੱਚ ਆਰੋਪ ਲਗਾਇਆ ਗਿਆ ਸੀ ਕਿ ਜਿਸ ਹੋਸਟਲ ਵਿਚ ਵਿਦਿਆਰਥਣ ਰਹਿ ਰਹੀ ਸੀ, ਉਥੇ ਉਸ ਦੇ ਨਾਲ ਮਾਰਕੁੱਟ ਅਤੇ ਜਿਣਸੀ ਸੋਸ਼ਣ ਹੋਇਆ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ,ਜਿੱਥੇ ਵਿਦਿਆਰਥਣ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਏ.ਐਸ.ਪੀ ਅਭਿਨਵ ਕੁਮਾਰ ਨੇ ਦੱਸਿਆ ਕਿ 9 ਜਨਵਰੀ ਨੂੰ ਐਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਅਤੇ ਹੋਸਟਲ ਵਾਰਡਨ ਤੋਂ ਬਿਆਨ ਲਏ ਗਏ ਹਨ।

ਉਧਰ ਪੁਲਿਸ ਦੇ ਕਹਿਣਾ ਅਨੁਸਾਰ ਹਸਪਤਾਲ ਦੇ ਡਾਕਟਰਾਂ ਨੇ ਆਪਣੇ ਬਿਆਨਾਂ ਵਿੱਚ ਕਿਸੇ ਵੀ ਜਿਨਸੀ ਸ਼ੋਸ਼ਣ ਤੋਂ ਇਨਕਾਰ ਕੀਤਾ ਹੈ। ਡਾਕਟਰਾਂ ਅਨੁਸਾਰ ਵਿਦਿਆਰਥਣ ਨੂੰ ਬੁਖਾਰ ਸੀ ਅਤੇ ਉਹ ਪਹਿਲਾਂ ਹੀ ਨੀਂਦ ਦੀਆਂ ਗੋਲੀਆਂ ਦੀ ਆਦੀ ਸੀ। ਪੁਲਿਸ ਨੇ ਦੱਸਿਆ ਕਿ ਵਿਦਿਆਰਥਣ ਦੇ ਕਮਰੇ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨੀਂਦ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਖੋਜਾਂ ਦੇ ਆਧਾਰ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement