ਖ਼ਬਰਾਂ |

ਤਾਜ਼ਾ |

ਫ਼ੌਜੀ ਜਵਾਨ ਅਤੇ ਉਸ ਦੇ ਪਿਤਾ ਦਾ ਗੋਲੀ ਮਾਰ ਕੇ ਕਤਲ

By : GAGANDEEP

Published : Jul 13, 2026, 6:40 am IST
Updated : Jul 13, 2026, 6:48 am IST
SHARE ARTICLE
photo
photo

ਮ੍ਰਿਤਕਾਂ ਦੀ ਪਛਾਣ ਨਾਰਿਕ ਰਾਏ ਅਤੇ ਉਨ੍ਹਾਂ ਦੇ ਪੁੱਤਰ ਜਿਤੇਂਦਰ ਕੁਮਾਰ ਵਜੋਂ ਹੋਈ ਹੈ

ਵੈਸ਼ਾਲੀ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਬਿਦੂਪੁਰ ਥਾਣਾ ਖੇਤਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਫ਼ੌਜੀ ਜਵਾਨ ਅਤੇ ਉਸ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਮਿ੍ਰਤਕਾਂ ਦੀ ਪਛਾਣ ਨਾਰਿਕ ਰਾਏ ਅਤੇ ਉਨ੍ਹਾਂ ਦੇ ਪੁੱਤਰ ਜਿਤੇਂਦਰ ਕੁਮਾਰ ਵਜੋਂ ਹੋਈ ਹੈ, ਜੋ ਭਾਰਤੀ ਫ਼ੌਜ ਵਿਚ ਤਾਇਨਾਤ ਸੀ।

ਪੁਲਿਸ ਮੁਤਾਬਕ ਇਹ ਖੂਨੀ ਝੜਪ ਘਰ ਦੇ ਰਸਤੇ ਨੂੰ ਲੈ ਕੇ ਹੋਏ ਵਿਵਾਦ ਕਾਰਨ ਹੋਈ। ਸਦਰ ਦੇ ਐਸ.ਡੀ.ਪੀ.ਓ. ਸੁਬੋਧ ਕੁਮਾਰ ਨੇ ਪੱਤਰਕਾਰਾਂ ਨੂੰ ਦਸਿਆ , ‘‘ਇਕ ਰਸਤੇ ਦੇ ਸ਼ੱਕੀ ਜ਼ਮੀਨੀ ਵਿਵਾਦ ਦੇ ਚੱਲਦਿਆਂ, ਮੁਲਜ਼ਮਾਂ ਨੇ ਨਾਰਿਕ ਰਾਏ ਅਤੇ ਉਨ੍ਹਾਂ ਦੇ ਪੁੱਤਰ ਜਿਤੇਂਦਰ ਕੁਮਾਰ ਨੂੰ ਗੋਲੀ ਮਾਰ ਦਿਤੀ , ਜੋ ਕਿ ਇਕ ਫ਼ੌਜੀ ਜਵਾਨ ਸੀ।

ਰਾਏ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕੁਮਾਰ ਨੇ ਸਦਰ ਹਸਪਤਾਲ ਵਿਚ ਆਖਰੀ ਸਾਹ ਲਿਆ ਜਿੱਥੇ ਉਨ੍ਹਾਂ ਨੂੰ ਇਲਾਜ ਲਈ ਲਿਜਾਇਆ ਗਿਆ ਸੀ।’’ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਚਾਰ ਕਾਰਤੂਸ ਬਰਾਮਦ ਕੀਤੇ ਹਨ ਅਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਅਗਲੀ ਕਾਰਵਾਈ ਅਤੇ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement