
UP News : ਨਗਰ ਨਿਗਮ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਜਾਰੀ
UP News in Punjabi : ਐਤਵਾਰ ਦੁਪਹਿਰ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਮਸਾਨੀ ਖੇਤਰ ਵਿੱਚ ਇੱਕ ਇਮਾਰਤ ਡਿੱਗਣ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀ ਪਛਾਣ ਤੋਤਾਰਾਮ (35) ਅਤੇ ਦੋ ਬੱਚੇ ਕਾਜਲ ਅਤੇ ਯਸ਼ੋਦਾ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਮਥੁਰਾ ਪੁਲਿਸ ਅਤੇ ਨਗਰ ਨਿਗਮ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸੀਓ ਸਿਟੀ ਭੂਸ਼ਣ ਵਰਮਾ ਨੇ ਕਿਹਾ, "ਸਾਨੂੰ ਸੂਚਨਾ ਮਿਲੀ ਕਿ ਮਸਾਨੀ ਥਾਣਾ ਖੇਤਰ ਵਿੱਚ ਇੱਕ ਇਮਾਰਤ ਡਿੱਗ ਗਈ ਹੈ। ਇਸ ਸਮੇਂ ਮਲਬਾ ਹਟਾਇਆ ਜਾ ਰਿਹਾ ਹੈ। ਨਗਰ ਨਿਗਮ ਦੀ ਇੱਕ ਟੀਮ ਜੇਸੀਬੀ ਨਾਲ ਮੌਕੇ 'ਤੇ ਮੌਜੂਦ ਹੈ ਮਲਬੇ ਵਿੱਚ ਕਿੰਨੇ ਲੋਕ ਫਸੇ ਹੋਏ ਹਨ ਜਾਂਚ ਕੀਤੀ ਜਾ ਰਹੀ ਹੈ ।
ਮਥੁਰਾ ਦੇ ਮੁੱਖ ਮੈਡੀਕਲ ਅਫ਼ਸਰ (ਸੀਐਮਓ) ਡਾ: ਸੰਜੀਵ ਯਾਦਵ ਨੇ ਕਿਹਾ, "ਤਿੰਨ ਲੋਕਾਂ ਨੂੰ ਮਲਬੇ ਤੋਂ ਬਚਾਇਆ ਗਿਆ ਅਤੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਪਹੁੰਚਣ 'ਤੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਰਾਹਤ ਕਾਰਜਾਂ ਲਈ ਸੱਤ ਤੋਂ ਅੱਠ ਐਂਬੂਲੈਂਸਾਂ ਅਤੇ ਕਈ ਹੋਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।" ਮਥੁਰਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਸੀਪੀ ਸਿੰਘ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ, "ਇਹ ਘਟਨਾ ਬਹੁਤ ਮੰਦਭਾਗੀ ਹੈ ਅਤੇ ਮੁੱਖ ਮੰਤਰੀ ਨੇ ਮਾਮਲੇ ਦਾ ਨੋਟਿਸ ਲਿਆ ਹੈ। ਜ਼ਖਮੀਆਂ ਦਾ ਸਹੀ ਇਲਾਜ ਕੀਤਾ ਜਾਵੇਗਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।"
(For more news apart from 3 including 2 children die due building collapse in Mathura News in Punjabi, stay tuned to Rozana Spokesman)