ਖ਼ਬਰਾਂ |

ਤਾਜ਼ਾ |

ਬਿਹਾਰ ਵਿਚ ਯਾਰਾਂ ਨੇ ਹੀ ਕੀਤਾ ਦੋਸਤ ਦਾ ਕਤਲ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾ

By : GAGANDEEP

Published : Mar 16, 2026, 10:32 am IST
Updated : Mar 16, 2026, 10:32 am IST
SHARE ARTICLE
Bihar Student murder News
Bihar Student murder News

ਪੁਲਿਸ ਨੇ ਮਾਮਲਾ ਦਰਦ ਕਰਕੇ ਕਾਰਵਾਈ ਕੀਤੀ ਸ਼ੁਰੂ

Patna Student murder News: ਬਿਹਾਰ ਦੇ ਸਮਸਤੀਪੁਰ ਵਿੱਚ ਬੀਬੀਏ ਦੇ ਵਿਦਿਆਰਥੀ ਨੀਲੇਸ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਦੋਸਤਾਂ ਨੇ ਕਥਿਤ ਤੌਰ 'ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਕਾਸ਼ੀ ਇੰਸਟੀਚਿਊਟ ਆਫ਼ ਟੈਕਨਾਲੋਜੀ ਵਿੱਚ ਪੜ੍ਹਦਾ ਸੀ। ਉਹ ਹੋਲੀ ਦੀਆਂ ਛੁੱਟੀਆਂ ਲਈ ਘਰ ਆਇਆ ਸੀ ਅਤੇ 15 ਮਾਰਚ ਨੂੰ ਵਾਪਸ ਜਾਣਾ ਸੀ।

ਮ੍ਰਿਤਕ ਦੇ ਚਚੇਰੇ ਭਰਾ ਸ਼ਿਵਮ ਕੁਮਾਰ ਝਾਅ ਨੇ ਦੱਸਿਆ ਕਿ ਨੀਲੇਸ਼ ਦੇ ਦੋਸਤ ਹਿਮਾਂਸ਼ੂ ਅਤੇ ਹਰੀਓਮ, ਜੋ ਕਿ ਨੇੜਲੇ ਪਿੰਡ ਸ਼ੇਰਪੁਰ ਦੇ ਰਹਿਣ ਵਾਲੇ ਹਨ, ਨੇ ਸ਼ਨੀਵਾਰ ਦੁਪਹਿਰ ਲਗਭਗ 1:30 ਵਜੇ ਨੀਲੇਸ਼ ਨੂੰ ਫ਼ੋਨ ਕੀਤਾ ਅਤੇ ਉਸ ਨੂੰ ਨਾਲ ਲੈ ਗਏ।

ਖਾਣੇ ਦੌਰਾਨ ਇਨ੍ਹਾਂ ਵਿਚਕਾਰ ਝਗੜਾ ਹੋ ਗਿਆ, ਜਿਸ ਕਾਰਨ ਦੋਵਾਂ ਨੇ ਨੀਲੇਸ਼ ਨੂੰ ਗੋਲੀ ਮਾਰ ਦਿੱਤੀ। ਕਤਲ ਤੋਂ ਬਾਅਦ, ਹਿਮਾਂਸ਼ੂ ਅਤੇ ਹਰੀਓਮ ਨੇ ਨੀਲੇਸ਼ ਨੂੰ ਪਿੰਡ ਦੇ ਹਸਪਤਾਲ ਦੇ ਨੇੜੇ ਛੱਡ ਦਿੱਤਾ ਅਤੇ ਭੱਜ ਗਏ। ਸਾਰੀ ਵਾਰਦਾਤ ਨੇੜਲੇ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਨੀਲੇਸ਼ ਹੋਲੀ ਲਈ ਘਰ ਆਇਆ ਸੀ ਅਤੇ ਸ਼ਨੀਵਾਰ ਨੂੰ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਐਤਵਾਰ ਨੂੰ ਕਾਸ਼ੀ ਵਾਪਸ ਆਉਣਾ ਸੀ। ਉਸ ਨੇ ਪਟਨਾ ਤੋਂ ਰੇਲਗੱਡੀ ਰਿਜ਼ਰਵੇਸ਼ਨ ਕਰਵਾਈ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement