ਖ਼ਬਰਾਂ |

ਤਾਜ਼ਾ |

ਬਿਹਾਰ ਦੇ ਨਵੇਂ ਸੀਐਮ ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਨੇ ਸੀਐਮ ਹਾਊਸ ਕੀਤਾ ਫੋਨ

By : GAGANDEEP

Published : Apr 17, 2026, 1:02 pm IST
Updated : Apr 17, 2026, 1:02 pm IST
SHARE ARTICLE
photo
photo

ਪੁਲਿਸ ਨੇ ਲੋਕੇਸ਼ਨ ਟਰੇਸ ਕਰਕੇ ਮੁਲਜ਼ਮ ਨੂੰ ਗੁਜਰਾਤ ਤੋਂ ਕੀਤਾ ਕਾਬੂ

ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਮੁੱਖ ਮੰਤਰੀ ਦੇ ਨਿਵਾਸ 'ਤੇ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮ ਦਾ ਨਾਂ ਸ਼ੇਖਰ ਯਾਦਵ (32) ਹੈ, ਜੋ ਕਿ ਬਾਂਕਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਧਮਕੀ ਤੋਂ ਬਾਅਦ, ਗੁਜਰਾਤ ਅਤੇ ਬਿਹਾਰ ਪੁਲਿਸ ਲਗਾਤਾਰ ਮੁਲਜ਼ਮ ਦਾ ਪਤਾ ਲਗਾ ਰਹੀ ਸੀ। ਉਸ ਦੀ ਲੋਕੇਸ਼ਨ  ਗੁਜਰਾਤ ਦੇ ਸਾਨੰਦ ਵਿੱਚ ਮਿਲੀ। ਜਿਥੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਗੁਜਰਾਤ ਵਿੱਚ ਮਜ਼ਦੂਰੀ ਕਰਦਾ ਹੈ। ਗੁਜਰਾਤ ਪੁਲਿਸ ਨੇ ਉਸ ਨੂੰ ਬਿਹਾਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਉਸ ਨੂੰ ਪੁੱਛਗਿੱਛ ਲਈ ਬਿਹਾਰ ਲਿਆ ਰਹੀ ਹੈ। 15 ਅਪ੍ਰੈਲ ਨੂੰ ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਮੁਲਜ਼ਮ ਸ਼ੇਖਰ ਯਾਦਵ ਨੇ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਧਮਕੀ ਭਰਿਆ ਫੋਨ ਕੀਤਾ। ਇਸ ਤੋਂ ਬਾਅਦ, ਪੁਲਿਸ ਸਰਗਰਮ ਹੋ ਗਈ। ਮੁੰਗੇਰ ਦੇ ਸੰਗਰਾਮਪੁਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ। 
 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement