NDA ਨੇ ਨੀਤਿਸ਼ ਕੁਮਾਰ ਨੂੰ ਚੁਣਿਆ ਵਿਧਾਇਕ ਦਲ ਦਾ ਆਗੂ

By : JAGDISH

Published : Nov 19, 2025, 4:49 pm IST
Updated : Nov 19, 2025, 5:14 pm IST
SHARE ARTICLE
NDA elects Nitish Kumar as leader of the legislature party
NDA elects Nitish Kumar as leader of the legislature party

ਭਲਕੇ ਵੀਰਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਪਟਨਾ : ਨੀਤਿਸ਼ ਕੁਮਾਰ ਨੂੰ ਸਰਬਸੰਮਤੀ ਨਾਲ ਐਨ.ਡੀ.ਏ. ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਨੀਤਿਸ਼ ਕੁਮਾਰ ਭਲਕੇ ਵੀਰਵਾਰ ਨੂੰ ਦੁਪਹਿਰ 1.30 ਵਜੇ ਗਾਂਧੀ ਮੈਦਾਨ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ । ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਨੀਤਿਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ  ਦਿੱਤਾ ਹੈ ਅਤੇ ਭਲਕੇ ਉਹ ਸੂਬੇ ਦੇ ਦਸਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ।ਸਹੁੰ ਚੁੱਕ ਸਮਾਗਮ  ਵਿਚ 11 ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਵੱਡੀ  ਗਿਣਤੀ  ਵਿਚ ਰਾਜਨੀਤਿਕ ਆਗੂ ਵੀ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦਾ ਆਗੂ ਅਤੇ ਵਿਜੇ ਕੁਮਾਰ ਸਿਨਹਾ ਨੂੰ ਉਪ ਨੇਤਾ ਚੁਣਿਆ ਗਿਆ । ਸਮਰਾਟ ਚੌਧਰੀ ਨੂੰ ਅੱਜ ਆਯੋਜਿਤ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ’ਚ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ । ਜਦਿਕ ਭਾਜਪਾ ਆਗੂ ਵਿਜੇ ਸਿਨਹਾ ਸਦਨ ’ਚ ਪਾਰਟੀ ਦੇ ਉਪ ਆਗੂ ਹੋਣਗੇ।

ਭਾਜਪਾ ਵਿਧਾਇਕ ਦਲ ਦੀ ਆਯੋਜਿਤ ਬੈਠਕ ਤੋਂ ਬਾਅਦ ਉਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੇ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦੋਵੇਂ ਆਗੂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਚੋਣ ਤੋਂ ਬਾਅਦ ਦੋਵੇਂ ਆਗੂਆਂ ਨੇ ਮੌਜੂਦ ਵਿਧਾਇਕਾ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਜਨਤਾ ਦਲ ਯੂਨਾਈਟਿਡ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement