ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਸਰਕਾਰ ਅਤੇ ਸੰਗਤ ਦੇ ਪੂਰੇ ਸਹਿਯੋਗ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
Published : Dec 23, 2025, 7:17 pm IST
Updated : Dec 23, 2025, 7:17 pm IST
SHARE ARTICLE
Takht Patna Sahib Committee will celebrate Prakash Purab with the full support of Bihar government and Sangat
Takht Patna Sahib Committee will celebrate Prakash Purab with the full support of Bihar government and Sangat

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ

ਪਟਨਾ ਸਾਹਿਬ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਦੇ ਮੱਦੇਨਜ਼ਰ ਰਹਾਇਸ਼, ਲੰਗਰ ਆਦਿ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ।

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਅਤੇ ਮਹਾਸਚਿਵ ਸ. ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਪੁਰਾਤਨ ਮਰਯਾਦਾ ਅਨੁਸਾਰ ਪੋਹ ਸੁਦੀ ਸੱਤ ਨੂੰ ਗੁਰੂ ਮਹਾਰਾਜ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿੱਚ ਭਾਗ ਲੈਣ ਲਈ ਦੇਸ਼-ਵਿਦੇਸ਼ ਤੋਂ ਵੀ ਸੰਗਤ ਪਹੁੰਚ ਰਹੀ ਹੈ। 15 ਤਾਰੀਖ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ 25 ਤਾਰੀਖ ਨੂੰ ਸਵੇਰੇ ਵੱਡੀ ਪ੍ਰਭਾਤ ਫੇਰੀ ਨਗਰ ਕੀਰਤਨ ਦੇ ਰੂਪ ਵਿੱਚ ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋ ਕੇ ਪਟਨਾ ਸਾਹਿਬ ਸਟੇਸ਼ਨ ਤੋਂ ਹੁੰਦੀ ਹੋਈ ਵਾਪਸ ਤਖ਼ਤ ਪਟਨਾ ਸਾਹਿਬ ਵਿੱਚ ਆ ਕੇ ਸੰਪੰਨ ਹੋਵੇਗੀ। ਸ਼ਾਮ ਨੂੰ ਕਥਾ ਦੀ ਸਮਾਪਤੀ ਤੋਂ ਬਾਅਦ ਕਵੀ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਸ਼ਾਮਲ ਹੋਣਗੇ।

26 ਤਾਰੀਖ ਨੂੰ ਸਵੇਰੇ ਗੁਰਦੁਆਰਾ ਗਾਈ ਘਾਟ ਵਿੱਚ ਸਮਾਗਮ ਹੋਵੇਗਾ, ਜਿਸ ਦੀ ਸਮਾਪਤੀ ਤੋਂ ਬਾਅਦ ਦੁਪਹਿਰ ਨੂੰ ਨਗਰ ਕੀਰਤਨ ਕੱਢਿਆ ਜਾਵੇਗਾ, ਜੋ ਦੇਰ ਰਾਤ ਤਖ਼ਤ ਪਟਨਾ ਸਾਹਿਬ ਵਿੱਚ ਆ ਕੇ ਸਮਾਪਤ ਹੋਵੇਗਾ। ਇਸ ਉਪਰਾਂਤ ਦੀਵਾਨ ਸਜਾਇਆ ਜਾਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਪਹੁੰਚ ਕੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। 27 ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਗੁਰੂ ਸਾਹਿਬ ਦੇ ਜਨਮ ਸਮੇਂ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ।

ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਬਿਹਾਰ ਸਰਕਾਰ, ਖ਼ਾਸ ਕਰਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਕਮੇਟੀ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਮੁੱਖ ਮੰਤਰੀ ਖੁਦ ਸਾਰੇ ਪ੍ਰੋਗਰਾਮਾਂ ਦੀ ਨਿਗਰਾਨੀ ਕਰ ਰਹੇ ਹਨ। ਪੂਰੇ ਪ੍ਰਸ਼ਾਸਨ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ ਨੂੰ ਤਿਆਰੀਆਂ ਵਿੱਚ ਸਹਿਯੋਗ ਦੇਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਆਈ.ਜੀ. ਪੁਲਿਸ ਤੋਂ ਲੈ ਕੇ ਸਾਰੇ ਵੱਡੇ ਅਧਿਕਾਰੀਆਂ ਵੱਲੋਂ ਨਿਰੀਖਣ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨ ਵੀ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਤਾਇਨਾਤ ਰਹਿ ਕੇ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਕਰਨਗੇ।

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਰਹਾਇਸ਼, ਲੰਗਰ ਆਦਿ ਦੇ ਪੱਕੇ ਪ੍ਰਬੰਧ ਕਾਰ ਸੇਵਾ ਸੰਪ੍ਰਦਾਏਆਂ ਦੇ ਨਾਲ ਮਿਲ ਕੇ ਕੀਤੇ ਜਾਣਗੇ। ਬਿਹਾਰ ਸਰਕਾਰ ਵੱਲੋਂ 25 ਬੱਸਾਂ ਤਖ਼ਤ ਕਮੇਟੀ ਨੂੰ ਦਿੱਤੀਆਂ ਗਈਆਂ ਹਨ, ਜੋ ਅੱਜ ਤੋਂ ਸੇਵਾ ਵਿੱਚ ਲੱਗ ਚੁੱਕੀਆਂ ਹਨ ਅਤੇ ਸੰਗਤ ਨੂੰ ਬਿਨਾਂ ਕਿਸੇ ਸ਼ੁਲਕ ਦੇ ਰੇਲਵੇ ਸਟੇਸ਼ਨ, ਹਵਾਈ ਅੱਡੇ ਤੋਂ ਲਿਆ ਕੇ ਗੁਰਦੁਆਰਾ ਰਾਜਗੀਰ, ਸ਼ੀਤਲ ਕੁੰਡ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣਗੀਆਂ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement