ਤਖ਼ਤ ਪਟਨਾ ਸਾਹਿਬ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ
Published : Dec 26, 2025, 6:51 pm IST
Updated : Dec 26, 2025, 6:51 pm IST
SHARE ARTICLE
Nagar Kirtan dedicated to the birth anniversary of Sahib Sri Guru Gobind Singh Ji was taken out at Takht Patna Sahib
Nagar Kirtan dedicated to the birth anniversary of Sahib Sri Guru Gobind Singh Ji was taken out at Takht Patna Sahib

ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਸਕੂਲਾਂ ਦੇ ਬੱਚੇ, ਬੈਂਡ ਬਾਜੇ, ਗਤਕਾ ਪਾਰਟੀਆਂ ਹੋਈਆਂ ਸ਼ਾਮਲ

ਪਟਨਾ: ਤਖ਼ਤ ਪਟਨਾ ਸਾਹਿਬ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਗਾਇ ਘਾਟ ਵਿੱਚ ਪਰਸੋਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ, ਜਿਨ੍ਹਾਂ ਦੀ ਸਮਾਪਤੀ ਤੋਂ ਬਾਅਦ ਅੱਜ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ ਉਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਕੱਢਿਆ ਗਿਆ। ਜਿਸ ਦੀ ਸਮਾਪਤੀ ਦੇਰ ਸ਼ਾਮ ਤਖ਼ਤ ਪਟਨਾ ਸਾਹਿਬ ਵਿੱਚ ਹੋਈ। ਤਖ਼ਤ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ, ਐਡੀਸ਼ਨਲ ਹੈਡ ਗ੍ਰੰਥੀ ਦਲੀਪ ਸਿੰਘ, ਗੁਰਦਿਆਲ ਸਿੰਘ, ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਜੋਹਲ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ।

ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਸਮਾਨ ਵਿੱਚ ਗੁਬਾਰੇ ਛੱਡ ਕੇ ਕੀਤੀ ਗਈ। ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਸਕੂਲਾਂ ਦੇ ਬੱਚੇ, ਬੈਂਡ ਬਾਜੇ, ਗਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਸ. ਜਗਜੋਤ ਸਿੰਘ ਸੋਹੀ ਅਤੇ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਵੱਲੋਂ ਦੇਸ਼-ਵਿਦੇਸ਼ ਤੋਂ ਆਈ ਸੰਗਤ ਲਈ ਰਹਾਇਸ਼, ਲੰਗਰ, ਟਰਾਂਸਪੋਰਟ, ਸੁਰੱਖਿਆ ਆਦਿ ਦੀ ਪੂਰੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਕੱਲ੍ਹ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਗੁਰੂ ਮਹਾਰਾਜ ਦੇ ਪ੍ਰਕਾਸ਼ ਸਮੇਂ ਤੱਕ ਦੀਵਾਨ ਸਜਾਏ ਜਾਣਗੇ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement