ਬਿਹਾਰ ਤੇ ਬੰਗਾਲ ਦੀ ਵੋਟਰ ਸੂਚੀ ਦਰਜ ਹੈ ਨਾਂ, ਤਿੰਨ ਦਿਨਾਂ ਅੰਦਰ ਮੰਗਿਆ ਜਵਾਬ
ਪਟਨਾ : ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਜਨਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ 2 ਵੋਟਰ ਆਈਡੀ ਕਾਰਡ ’ਤੇ ਨੋਟਿਸ ਭੇਜਿਆ ਹੈ ਅਤੇ 3 ਦਿਨ ’ਚ ਜਵਾਬ ਮੰਗਿਆ ਹੈ। ਪ੍ਰਸ਼ਾਂਤ ਕਿਸ਼ੋਰ ਦਾ ਨਾਮ ਬਿਹਾਰ ਦੇ ਨਾਲ ਪੱਛਮੀ ਬੰਗਾਲ ਦੀ ਵੋਟਰ ਸੂਚੀ ਵਿਚ ਮਿਲਿਆ ਹੈ।
ਉਧਰ ਮਹਾਂਗੱਠਜੋੜ ਦੇ ਮੁੱਖ ਮੰਤਰੀ ਚਿਹਰਾ ਤੇਜਸਵੀ ਯਾਦਵ ਨੇ ਕਿਹਾ ਕਿ ਅਸੀਂ ਸੀਐਮ ਚਿਹਰਾ ਐਲਾਨ ਦਿੱਤਾ। ਤੇਜਸਵੀ ਯਾਦਵ ਵੱਲੋਂ ‘ਤੇਜਸਵੀ ਪ੍ਰਣ ਪੱਤਰ’ ਜਾਰੀ ਕੀਤਾ ਗਿਆ ਜਿਸ ਵਿਚ ਹਰ ਘਰ ਸਰਕਾਰੀ ਨੌਕਰੀ, 200 ਯੂਨਿਟ ਮੁਫ਼ਤ ਬਿਜਲੀ ਵਰਗੇ ਕਈ ਐਲਾਨ ਕੀਤੇ ਗਏ ਹਨ। ਇਸ ਚੋਣ ਮਨੋਰਥ ਪੱਤਰ ਨੂੰ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਤੇਜਸਵੀ ਯਾਦਵ ਨੇ ਵਿਰੋਧੀਆਂ ’ਤੇ ਤੰਜ ਕਸਦੇ ਹੋਏ ਕਿਹਾ ਕਿ ਐਨਡੀਏ ਨੇ ਹੁਣ ਤੱਕ ਆਪਣਾ ਮੁੱਖ ਮੰਤਰੀ ਚਿਹਰਾ ਨਹੀਂ ਐਲਾਨਿਆ। ਜਦਕਿ ਐਨਡੀਏ ਵੱਲੋਂ 30 ਅਕਤੂਬਰ ਨੂੰ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ।
ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ 29 ਅਕਤੂਬਰ ਤੋਂ ਬਿਹਾਰ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਜਿਸ ਦੇ ਚਲਦਿਆਂ 29 ਅਕਤੂਬਰ ਨੂੰ ਰਾਹੁਲ ਗਾਂਧੀ ਮੁਜੱਫਰਨਗਰ ਅਤੇ ਦਰਭੰਗਾ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ ਪ੍ਰਿਅੰਕਾ ਗਾਂਧੀ ਬੇਗੂਸਰਾਏ ਜ਼ਿਲ੍ਹੇ ਦੇ ਬਛਵਾੜਾ ’ਚ ਰੈਲੀ ਨੂੰ ਸੰਬੋਧਨ ਕਰਨਗੇ।
