11000 ਵੋਲਟ ਦੀਆਂ ਤਾਰਾਂ ਦੀ ਲਪੇਟ ਵਿਚ ਆਇਆ ਟਰੱਕ, ਡਰਾਈਵਰ ਦੀ ਮੌਤ
Published : Nov 30, 2025, 1:54 pm IST
Updated : Nov 30, 2025, 1:54 pm IST
SHARE ARTICLE
Bihar Samastipur truck Fire News
Bihar Samastipur truck Fire News

4 ਲੋਕਾਂ ਨੇ ਛਾਲ ਮਾਰ ਕੇ ਬਚਾਈ ਜਾਨ, ਤਾਰਾਂ ਦੀ ਲਪੇਟ ਵਿਚ ਆਉਣ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ

 Bihar Samastipur truck Fire News :  ਬਿਹਾਰ ਦੇ ਸਮਸਤੀਪੁਰ ਵਿੱਚ ਇੱਕ ਟਰੱਕ 11,000-ਵੋਲਟ ਹਾਈ-ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆ ਗਿਆ। ਵੇਖਦੇ ਹੀ ਵੇਖਦੇ ਟਰੱਕ ਨੂੰ ਅੱਗ ਲੱਗ ਗਈ। ਅੱਗ ਨੇ ਜਲਦੀ ਹੀ ਪੂਰੇ ਟਰੱਕ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਟਰੱਕ ਡਰਾਈਵਰ ਕਰੰਟ ਦੀ ਲਪੇਟ ਵਿਚ ਆ ਗਿਆ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੱਪੂ ਕੁਮਾਰ (35) ਵਜੋਂ ਹੋਈ ਹੈ, ਜੋ ਕਿ ਟਰੱਕ ਦਾ ਮਾਲਕ ਸੀ। ਚਾਰ ਹੋਰਾਂ ਨੇ ਟਰੱਕ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਰਿਪੋਰਟਾਂ ਅਨੁਸਾਰ, ਪੱਪੂ ਕੁਮਾਰ ਖਾਦ ਨਾਲ ਭਰਿਆ ਟਰੱਕ ਚਲਾ ਰਿਹਾ ਸੀ। ਜਿਵੇਂ ਹੀ ਟਰੱਕ ਭਰਹਾਰ ਚੌਕ ਦੇ ਨੇੜੇ ਪਹੁੰਚਿਆ, ਇਹ ਉੱਪਰੋਂ ਲੰਘਦੀ 11,000-ਵੋਲਟ ਹਾਈ-ਵੋਲਟੇਜ ਤਾਰ ਦੇ ਸੰਪਰਕ ਵਿਚ ਆ ਗਿਆ, ਜਿਸ ਕਾਰਨ ਅੱਗ ਲੱਗ ਗਈ। ਟਰੱਕ ਡਰਾਈਵਰ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ।

ਟਰੱਕ ਤੇਜ਼ੀ ਨਾਲ ਅੱਗ ਦੀ ਲਪੇਟ ਵਿੱਚ ਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਲੋਕ ਮਦਦ ਲਈ ਦੌੜੇ, ਪਰ ਬਿਜਲੀ ਦਾ ਕਰੰਟ
 ਹੋਣ ਕਾਰਨ ਉਹ ਜ਼ਿਆਦਾ ਸਹਾਇਤਾ ਨਹੀਂ ਦੇ ਸਕੇ। ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।

ਮ੍ਰਿਤਕ ਦੇ ਰਿਸ਼ਤੇਦਾਰ ਚੰਦਨ ਕੁਮਾਰ ਨੇ ਕਿਹਾ, "ਮੈਂ ਆਪਣੀ ਦੁਕਾਨ 'ਤੇ ਸੀ। ਮੈਨੂੰ ਫ਼ੋਨ ਆਇਆ ਕਿ ਪੱਪੂ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਹੈ। ਫਿਰ ਮੈਂ ਪਰਿਵਾਰਕ ਮੈਂਬਰਾਂ ਨਾਲ ਪਹੁੰਚਿਆ। ਕਾਰ ਵਿੱਚ 4-5 ਲੋਕ ਸਨ। 3 ਲੋਕਾਂ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।


 

 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement