ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਬਜਟ ਨੂੰ ਦੱਸਿਆ 'ਆਖਰੀ ਜੁਮਲਾ'
Published : Feb 1, 2019, 5:20 pm IST
Updated : Feb 1, 2019, 5:20 pm IST
SHARE ARTICLE
Rahul Gandhi and Piyush Goyal
Rahul Gandhi and Piyush Goyal

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬਜਟ ਵਿਚ ਐਲਾਨੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫ਼ੰਡ ਯੋਜਨਾ ਨੂੰ ਲੈ ਕੇ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ...

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬਜਟ ਵਿਚ ਐਲਾਨੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫ਼ੰਡ ਯੋਜਨਾ ਨੂੰ ਲੈ ਕੇ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਇਲਜ਼ਾਮ ਲਗਾਇਆ ਕਿ ਨੁਮਾਂਇੰਦੇ17 ਰੁਪਏ ਦਿਤੇ ਜਾਣ ਦਾ ਪ੍ਰਬੰਧ ਕਰਨਾ ਕਿਸਾਨਾਂ ਦੀ ਬੇਇੱਜ਼ਤੀ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਟਵੀਟ ਵਿਚ #AakhriJumlaBudget ਹੈਸ਼ਟੈਗ ਦਾ ਵੀ ਇਸਤੇਮਾਲ ਕੀਤਾ।  

Rahul GandhiRahul Gandhi

ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਪਿਆਰੇ ਨਰਿੰਦਰ ਮੋਦੀ ਜੀ, ਤੁਹਾਡੀ ਪੰਜ ਸਾਲਾਂ ਦੀ ਅਸਮਰੱਥਾ ਅਤੇ ਹੈਂਕੜ ਨੇ ਸਾਡੇ ਕਿਸਾਨਾਂ ਦੇ ਜੀਵਨ ਨੂੰ ਬਰਬਾਦ ਕਰ ਦਿਤਾ। ਉਨ੍ਹਾਂ ਨੂੰ ਰੋਜ਼ ਦੇ 17 ਰੁਪਏ ਦੇਣਾ ਹਰ ਉਸ ਚੀਜ਼ ਦੀ ਬੇਇੱਜ਼ਤੀ ਹੈ ਜਿਸਦੇ ਲਈ ਕਿਸਾਨ ਖੜੇ ਹਨ ਅਤੇ ਕੰਮ ਕਰ ਰਹੇ ਹਨ।  ਧਿਆਨ ਯੋਗ ਹੈ ਕਿ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸ਼ੁਕਰਵਾਰ ਨੂੰ 2019 - 20 ਦਾ ਮੱਧਵਰਤੀ ਬਜਟ ਪੇਸ਼ ਕਰਦੇ ਹੋਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧਿ (ਪ੍ਰਧਾਨਮੰਤਰੀ ਕਿਸਾਨ ਯੋਜਨਾ) ਦਾ ਐਲਾਨ ਕੀਤਾ।

Bhartruhari MahtabBhartruhari Mahtab

ਇਸ ਦੇ ਐਲਾਨ ਦੇ ਨਾਲ ਬੀਜੇਡੀ ਨੇਤਾ ਭਰਤੁਹਰੀ ਮਹਿਤਾਬ ਨੇ ਖੜੇ ਹੋਕੇ ਅਪਣੇ ਸਾਥੀ ਮੈਬਰਾਂ ਨਾਲ ਹੱਥ ਮਿਲਾਇਆ ਅਤੇ ਵਧਾਈ ਦਿਤੀ। ਕੇਂਦਰ ਸਰਕਾਰ ਦੀ ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਸਹਾਇਤਾ ਸਿੱਧੀ ਲਾਭ ਟ੍ਰਾਂਸਫਰ (ਡੀਬੀਟੀ) ਦੇ ਜ਼ਰੀਏ ਕਿਸਾਨਾਂ ਦੇ ਬੈਂਕ ਖਾਤੇ ਵਿਚ ਟ੍ਰਾਂਸਫ਼ਰ ਕੀਤੀ ਜਾਵੇਗੀ। ਇਹ ਰਾਸ਼ੀ ਉਨ੍ਹਾਂ ਨੂੰ 2,000 - 2,000 ਰੁਪਏ ਦੀ ਤਿੰਨ ਕਿਸਤਾਂ ਵਿਚ ਦਿਤੀ ਜਾਵੇਗੀ। ਇਸ ਯੋਜਨਾ ਦਾ ਫ਼ਾਇਦਾ ਦੋ ਹੈਕਟੇਅਰ ਤੋਂ ਘੱਟ ਖੇਤੀ ਵਾਲੇ ਕਿਸਾਨਾਂ ਨੂੰ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement