
ਬਿਜਲੀ ਖੇਤਰ ਲਈ ਸਰਕਾਰ ਵੱਲੋਂ ਲਾਂਚ ਕੀਤੀ ਗਈ 3 ਲੱਖ ਕਰੋੜ ਤੋਂ ਜ਼ਿਆਦਾ ਲਾਗਤ ਦੀ ਸਕੀਮ
ਨਵੀਂ ਦਿੱਲੀ: ਕੇਂਦਰੀ ਬਜਟ ਪੇਸ਼ ਕਰਨ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਰੇਲਵੇ ਅਤੇ ਮੈਟਰੋ ਲਈ ਅਹਿਮ ਐਲਾਨ ਕੀਤਾ। ਉਹਨਾਂ ਦੱਸਿਆ ਕਿ ਰੇਲਵੇ ਲਈ 1.10 ਲੱਖ ਕਰੋੜ ਦਾ ਬਜਟ ਰੱਖਿਆ ਗਿਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਰੇਲ ਯੋਜਨਾ 2030 ਤਿਆਰ ਹੋ ਗਈ ਹੈ। ਭਾਰਤੀ ਰੇਲਵੇ ਤੋਂ ਇਲਾਵਾ ਮੈਟਰੋ, ਸਿਟੀ ਬਸ ਆਦਿ ਸਰਵਿਸ ਨੂੰ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਇਸ ਦੇ ਲਈ 18 ਹਜ਼ਾਰ ਕਰੋੜ ਰੁਪਏ ਦੀ ਲਾਗਤ ਲਗਾਈ ਜਾਵੇਗੀ।
Nirmala Sitharaman
ਬਿਜਲੀ ਖੇਤਰ ਲਈ ਕੀਤਾ ਐਲਾਨ
ਇਸ ਤੋਂ ਇਲਾਵਾ ਬਿਜਲੀ ਖੇਤਰ ਲਈ ਐਲਾਨ ਕਰਦਿਆਂ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਸਰਕਾਰ ਵੱਲੋਂ 3 ਲੱਖ ਕਰੋੜ ਤੋਂ ਜ਼ਿਆਦਾ ਲਾਗਤ ਦੀ ਸਕੀਮ ਲਾਂਚ ਕੀਤੀ ਜਾ ਰਹੀ ਹੈ, ਜੋ ਦੇਸ਼ ਦੇ ਬਿਜਲੀ ਨਾਲ ਸਬੰਧਤ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਹਾਈਡ੍ਰੋਜਨ ਪਲਾਂਟ ਬਣਾਉਣ ਦਾ ਐਲ਼ਾਨ ਕੀਤਾ ਗਿਆ। ਬਿਜਲੀ ਖੇਤਰ ਵਿਚ ਪੀਪੀਪੀ ਮਾਡਲ ਦੇ ਤਹਿਤ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇਗਾ।
Nirmala Sitharaman and Anurag Thakur
ਜ਼ਿਕਰਯੋਗ ਹੈ ਕਿ ਲੋਕ ਸਭਾ ਵਿਚ ਹੰਗਾਮੇ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਦੌਰਾਨ ਰਾਹਤ ਲਈ ਕਈ ਵੱਡੇ ਕਦਮ ਚੁੱਕੇ ਹਨ, ਜਿਸ ਦੇ ਤਹਿਤ ਆਤਮ ਨਿਰਭਰ ਪੈਕੇਜ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 2000 ਕਰੋੜ ਦਾ ਪੈਕੇਜ ਰੱਖਿਆ ਹੈ।