ਕੇਂਦਰੀ ਬਜਟ 2022 : ਕੀ ਹੋਇਆ ਸਸਤਾ ਅਤੇ ਕੀ ਹੋਇਆ ਮਹਿੰਗਾ?
Published : Feb 1, 2022, 5:04 pm IST
Updated : Feb 1, 2022, 5:35 pm IST
SHARE ARTICLE
Union Budget 2022: What has become Cheaper and What's more Expensive?
Union Budget 2022: What has become Cheaper and What's more Expensive?

ਇਲੈਕਟ੍ਰੋਨਿਕ, ਖੇਤੀਬਾੜੀ ਅਤੇ ਰਸਾਇਣਿਕ ਪਦਾਰਥ ਹੋਣਗੇ ਸਸਤੇ 

ਨਵੀਂ ਦਿੱਲੀ : ਵਿੱਤ ਮੰਤਰੀ ਸੀਤਾਰਮਨ ਨੇ ਅੱਜ ਚੌਥਾ ਬਜਟ ਪੇਸ਼ ਕੀਤਾ। ਅੱਜ ਦੇ ਬਜਟ ਵਿਚ ਕਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਪੇਸ਼ ਹੋਣ ਤੋਂ ਬਾਅਦ ਕੁਝ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ ਅਤੇ ਕੁਝ ਚੀਜ਼ਾਂ ਸਸਤੀਆਂ ਹੋ ਜਾਣਗੀਆਂ। ਦੱਸ ਦੇਈਏ ਕਿ ਇਸ ਵਾਰ ਦੇ ਬਜਟ ਵਿਚ ਕਈ ਵਸਤਾਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਜਾਵੇਗੀ ਅਤੇ ਕਈ ਵਸਤਾਂ ਦਾ ਮੁੱਲ ਹੋਰ ਵੱਧ ਜਾਵੇਗਾ। 

Finance MinisterFinance Minister

ਦੱਸਣਯੋਗ ਹੈ ਕਿ ਬਜਟ 'ਚ ਕੱਟੇ ਅਤੇ ਪਾਲਿਸ਼ ਕੀਤੇ ਹੀਰਿਆਂ 'ਤੇ ਕਸਟਮ ਡਿਊਟੀ 'ਚ ਘਟਾਈ ਗਈ ਹੈ। ਜਿਸ ਕਾਰਨ ਇਹ ਸਸਤੇ ਹੋ ਜਾਣਗੇ। ਇਸ ਤਰ੍ਹਾਂ ਹੀ ਮੋਬਾਈਲ ਫੋਨ ਚਾਰਜਰਾਂ ਦੇ ਟ੍ਰਾਂਸਫਾਰਮਰਾਂ ਅਤੇ ਕੈਮਰੇ ਦੇ ਲੈਂਸਾਂ 'ਤੇ ਦਰਾਮਦ ਡਿਊਟੀ ਘਟਾ ਦਿੱਤੀ ਗਈ ਹੈ। ਘਰੇਲੂ ਮੋਬਾਈਲ ਫੋਨ ਚਾਰਜਰ ਸਸਤੇ ਹੋਣਗੇ। ਦੇਸ਼ ਵਿੱਚ ਅਸੈਂਬਲ ਕੀਤੇ ਮੋਬਾਈਲ ਵੀ ਸਸਤੇ ਹੋ ਸਕਦੇ ਹਨ।

Union Budget 2022: What has become Cheaper and What's more Expensive?Union Budget 2022: What has become Cheaper and What's more Expensive?

ਘਰੇਲੂ ਪੱਧਰ 'ਤੇ ਮੋਬਾਈਲ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿੱਤ ਮੰਤਰੀ ਸੀਤਾਰਮਨ ਨੇ ਅੱਜ ਬਜਟ ਪੇਸ਼ ਕਰਦਿਆਂ ਕੁਝ ਰਸਾਇਣਾਂ 'ਤੇ ਕਸਟਮ ਡਿਊਟੀ ਘਟਾਉਣ ਦਾ ਪ੍ਰਸਤਾਵ ਵੀ ਰੱਖਿਆ ਹੈ। ਇਨ੍ਹਾਂ ਵਿੱਚ ਮੀਥੇਨੌਲ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਜਿਹਾ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ। 

ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਸਟੀਲ ਸਕਰੈਪ 'ਤੇ ਕਸਟਮ ਡਿਊਟੀ ਤੋਂ ਹੋਰ ਛੋਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਵਿਦੇਸ਼ੀ ਛੱਤਰੀਆਂ ਖਰੀਦਣੀਆਂ ਮਹਿੰਗੀਆਂ ਹੋ ਜਾਣਗੀਆਂ ਕਿਉਂਕਿ ਛੱਤਰੀਆਂ 'ਤੇ ਕਸਟਮ ਡਿਊਟੀ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement