
ਮਾਰਚ ਦਾ ਪਹਿਲਾ ਦਿਨ ਦੇਸ਼ਵਾਸੀਆਂ ਲਈ ਮਹਿੰਗਾਈ ਲੈ ਕੇ ਆਇਆ ਹੈ। ਦੁੱਧ ਤੋਂ ਬਾਅਦ ਹੁਣ ਐੱਲਪੀਜੀ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਹੈ
ਨਵੀਂ ਦਿੱਲੀ: ਮਾਰਚ ਦਾ ਪਹਿਲਾ ਦਿਨ ਦੇਸ਼ਵਾਸੀਆਂ ਲਈ ਮਹਿੰਗਾਈ ਲੈ ਕੇ ਆਇਆ ਹੈ। ਦੁੱਧ ਤੋਂ ਬਾਅਦ ਹੁਣ ਐੱਲਪੀਜੀ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਹੈ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿਚ 105 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
ਇਸ ਵਾਧੇ ਤੋਂ ਬਾਅਦ ਦਿੱਲੀ 'ਚ ਇਸ ਦੀ ਕੀਮਤ 2,012 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਪੰਜ ਕਿਲੋ ਦੇ ਸਿਲੰਡਰ ਵਿਚ ਵੀ 27 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ ਇਸ ਦੀ ਕੀਮਤ ਹੁਣ 569 ਰੁਪਏ ਹੋ ਗਈ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਸੋਧ ਕਰਦੀਆਂ ਹਨ। 1 ਫਰਵਰੀ ਨੂੰ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿਚ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦੇ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਇਸ ਦੀ ਕੀਮਤ 1907 ਰੁਪਏ ਤੋਂ ਵਧ ਕੇ 2012 ਰੁਪਏ ਹੋ ਗਈ ਹੈ। ਕੋਲਕਾਤਾ 'ਚ ਇਸ ਦੀ ਕੀਮਤ 1987 ਰੁਪਏ ਦੀ ਬਜਾਏ 2095 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਮੁੰਬਈ 'ਚ ਇਸ ਦੀ ਕੀਮਤ ਹੁਣ 1857 ਤੋਂ ਵਧ ਕੇ 1963 ਰੁਪਏ ਹੋ ਗਈ ਹੈ।