ਹੁਣ ਦੁੱਧ ਵੀ ਹੁੰਦਾ ਜਾ ਰਿਹਾ ਹੈ ਲੋਕਾਂ ਦੀ ਪਹੁੰਚ ਤੋਂ ਬਾਹਰ
Published : Sep 1, 2019, 2:38 pm IST
Updated : Sep 1, 2019, 2:38 pm IST
SHARE ARTICLE
Milk procurement price raised by Rs 10/kg fat
Milk procurement price raised by Rs 10/kg fat

ਸਾਲ ਵਿੱਚ 9ਵੀਂ ਵਾਰ ਵਧੇ ਦੁੱਧ ਦੇ ਰੇਟ 

ਪੰਜਾਬ- ਵੇਰਕਾ ਵੱਲੋਂ ਪਹਿਲੀ ਸਤੰਬਰ ਤੋਂ ਦੁੱਧ ਦੀਆਂ ਕੀਮਤਾਂ ਵਿਚ 10 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਡੇਅਰੀ ਉਦਯੋਗ ਨਾਲ ਜੁੜੇ ਕਿਸਾਨਾਂ ਦਾ ਪੱਧਰ ਉੱਚਾ ਚੁੱਕਣ ਲਈ ਇਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੁੱਧ ਦੇ ਖਰੀਦ ਭਾਅ ਨੂੰ ਵਧਾਉਣ ਬਾਰੇ ਕਿਹਾ ਗਿਆ ਸੀ  ਜਿਸ ਤੇ ਅਮਲ ਕਰਦਿਆਂ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ, ਪੰਜਾਬ ਕਮਲਦੀਪ ਸਿੰਘ ਸੰਘਾ ਵੱਲੋਂ ਰੇਟ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

Sukhjinder Randhawa Sukhjinder Randhawa

ਇਸ ਸਬੰਧੀ ਹਰਮਿੰਦਰ ਸਿੰਘ ਸੰਧੂ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਲਾਭ ਦੇਣ ਲਈ ਮਿਲਕਫੈੱਡ ਵੱਲੋਂ ਇਸ ਸਾਲ ਦੌਰਾਨ ਦੁੱਧ ਦੇ ਖਰੀਦ ਭਾਅ ਵਿਚ 9ਵੀਂ ਵਾਰ ਰਿਕਾਰਡ ਵਾਧਾ ਕੀਤਾ ਗਿਆ ਹੈ ਅਤੇ ਦੁੱਧ ਦੀ ਪੈਦਾਵਾਰ ਉਤੇ ਹੋਣ ਵਾਲੇ ਖ਼ਰਚਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਹਿਕਾਰਤਾ ਅਤੇ ਜੇਲ੍ਹ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੀ ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿਚ 10 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ।

ਜਿਸ ਨਾਲ ਦੁੱਧ ਦਾ ਖਰੀਦ ਭਾਅ 660 ਰੁਪਏ ਪ੍ਰਤੀ ਕਿੱਲੋ ਫੈਟ ਤੋ ਵੱਧ ਕੇ 670 ਰੁਪਏ ਪ੍ਰਤੀ ਕਿੱਲੋ ਫੈਟ ਹੋ ਗਿਆ ਹੈ। ਜਿਸ ਨਾਲ ਦੁੱਧ ਉਤਪਾਦਕਾਂ ਨੂੰ ਆਰਥਿਕ ਤੌਰ ਉਤੇ ਸਹਾਇਤਾ ਮਿਲੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement