ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 16.50 ਰੁਪਏ ਦਾ ਹੋਇਆ ਵਾਧਾ
LPG Cylinder Price Hike : ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਮਹਿੰਗੀਆਂ ਹੋ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਅਤੇ ਇਸ ਦੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਇਹ ਵਾਧਾ 19 ਕਿਲੋ ਦੇ ਐਲਪੀਜੀ ਸਿਲੰਡਰ ਲਈ ਕੀਤਾ ਗਿਆ ਹੈ ਅਤੇ ਆਮ ਐਲਪੀਜੀ ਯਾਨੀ 14.2 ਕਿਲੋ ਦੇ ਗੈਸ ਸਿਲੰਡਰ ਦੇ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਅੱਜ 1 ਦਸੰਬਰ 2024 ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ।
ਜਾਣੋ ਤੁਹਾਡੇ ਸ਼ਹਿਰ 'ਚ ਕਿਸ ਕੀਮਤ 'ਤੇ ਪਹੁੰਚੀ ਗੈਸ ਸਿਲੰਡਰ ਦੀ ਕੀਮਤ
ਦਿੱਲੀ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 'ਚ 16.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ ਅਤੇ ਇਹ 1818.50 ਰੁਪਏ ਪ੍ਰਤੀ ਸਿਲੰਡਰ 'ਤੇ ਆ ਗਿਆ ਹੈ।
ਮੁੰਬਈ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 'ਚ 16.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ ਅਤੇ ਇਹ 1771 ਰੁਪਏ ਪ੍ਰਤੀ ਸਿਲੰਡਰ 'ਤੇ ਆ ਗਿਆ ਹੈ।