ਮਨੀ ਲਾਂਡਰਿੰਗ ਮਾਮਲੇ 'ਚ ਸ਼ਿਵਿੰਦਰ ਸਿੰਘ ਦੀ ਜ਼ਮਾਨਤ 'ਤੇ ਰੋਕ
Published : Aug 2, 2020, 7:38 am IST
Updated : Aug 2, 2020, 7:49 am IST
SHARE ARTICLE
Photo
Photo

ਪਰੀਮ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਿਟਿਡ (ਆਰਐਫ਼ਐਲ) 'ਚ ਪੈਸਿਆਂ ਦੀ ਕਥਿਤ ਹੇਰਾਫੇਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ...

ਨਵੀਂ ਦਿੱਲੀ, 1 ਅਗੱਸਤ : ਸੁਪਰੀਮ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਿਟਿਡ (ਆਰਐਫ਼ਐਲ) 'ਚ ਪੈਸਿਆਂ ਦੀ ਕਥਿਤ ਹੇਰਾਫੇਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਨੂੰ ਦਿਤੀ ਗਈ ਜ਼ਮਾਨਤ 'ਤੇ ਰੋਕ ਲਗਾ ਦਿਤੀ ਹੈ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਸਿੰਘ ਨੂੰ ਜ਼ਮਾਨਤ ਦੇਣ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦੇ ਖ਼ਿਲਾਫ਼ ਈ.ਡੀ. ਦੀ ਅਰਜ਼ੀ 'ਤੇ ਸ਼ੁਕਰਵਾਰ ਨੂੰ ਇਸ ਸਬੰਧ 'ਚ ਨਿਰਦੇਸ਼ ਜਾਰੀ ਕੀਤਾ ਸੀ।

ਈ.ਡੀ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿਤੀ ਕੀ ਹਾਈ ਕੋਰਟ ਨੇ ਏਜੰਸੀ ਵਲੋਂ ਚੁੱਕੇ ਗਏ ਮੁੱਦਿਆਂ 'ਤੇ ਵਿਚਾਰ ਨਹੀਂ ਕੀਤਾ। ਇਸ ਦੇ ਬਾਅਦ ਸੁਪਰੀਮ ਕੋਰਟ ਦਾ ਆਦੇਸ਼ ਆਇਆ। ਸੁਪਰੀਮ ਕੋਰਟ ਨੇ ਕਿਹਾ ''ਅਗਲੇ ਹੁਕਮਾਂ ਤਕ ਜੇਲ ਤੋਂ ਰਿਹਾਈ ਦੇ ਸਬੰਧ 'ਚ ਸਥਿਤੀ ਜਿਵੇਂ ਦੀ ਹੈ ਉਦਾਂ ਦੀ ਹੀ ਬਣਾ ਕੇ ਰਖੀ ਜਾਏ ਅਤੇ ਫ਼ੈਸਲੇ ਨੂੰ ਕਿਸੇ ਹੋਰ ਮਾਮਲੇ ਲਈ ਮਿਸਾਲ ਦੀ ਤਰ੍ਹਾਂ ਨਾ ਲਿਆ ਜਾਏ। ਜੇਕਰ ਕੋਈ ਜਵਾਬ ਦੇਣਾ ਹੈ ਤਾਂ ਇਸ ਦੌਰਾਨ ਦਾਖ਼ਲ ਕੀਤਾ ਜਾਏ।'' ਹਾਈ ਕੋਰਟ ਲੇ 23 ਜੁਲਾਈ ਨੂੰ ਸਿੰਘ ਨੂੰ ਜ਼ਮਾਨਤ ਦਿਤੀ ਸੀ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement