
ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਜਾਂ ਡਾਲਰ ਦੀ ਮਜ਼ਬੂਤੀ ਨਾਲ ਹੋਰ ਕਮਜ਼ੋਰੀ ਆ ਸਕਦੀ ਹੈ
ਮੁੰਬਈ : ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 5 ਪੈਸੇ ਦੀ ਗਿਰਾਵਟ ਨਾਲ 88.15 ਦੇ ਹੁਣ ਤਕ ਦੇ ਸੱਭ ਤੋਂ ਹੇਠਲੇ ਪੱਧਰ ਉਤੇ ਬੰਦ ਹੋਇਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਅਮਰੀਕੀ ਵਪਾਰ ਟੈਰਿਫ ਨੂੰ ਲੈ ਕੇ ਅਨਿਸ਼ਚਿਤਤਾ ਦੇ ਵਿਚਕਾਰ ਜੋਖਮ ਦੇ ਕਾਰਨ ਰੁਪਿਆ ਹੁਣ ਤਕ ਦੇ ਸੱਭ ਤੋਂ ਹੇਠਲੇ ਪੱਧਰ ਉਤੇ ਕਾਰੋਬਾਰ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਜਾਂ ਡਾਲਰ ਦੀ ਮਜ਼ਬੂਤੀ ਨਾਲ ਹੋਰ ਕਮਜ਼ੋਰੀ ਆ ਸਕਦੀ ਹੈ। ਮੀਰੇ ਅਸੈਟ ਸ਼ੇਅਰਖਾਨ ਦੇ ਰੀਸਰਚ ਐਨਾਲਿਸਟ (ਕਰੰਸੀ ਐਂਡ ਕਮੋਡਿਟੀਜ਼) ਅਨੁਜ ਚੌਧਰੀ ਨੇ ਕਿਹਾ ਕਿ ਵਿਦੇਸ਼ੀ ਨਿਵੇਸ਼ਕਾਂ ਦੀ ਨਿਕਾਸੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਸਕਾਰਾਤਮਕ ਰੁਝਾਨ ਰੁਪਏ ਦੀ ਕੀਮਤ ਹੋਰ ਪ੍ਰਭਾਵਤ ਹੋ ਸਕਦੀ ਹੈ।