
ਸਰਕਾਰੀ ਕੰਪਨੀ ਏਅਰ ਇੰਡੀਆ ਨੇ ਹਵਾਈ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਏਅਰਲਾਈਨ ਦਾ ਕਹਿਣਾ ਹੈ ਭਾਰੀ ਮੀਂਹ ਅਤੇ ਹੜ੍ਹਾਂ
ਨਵੀਂ ਦਿੱਲੀ : ਸਰਕਾਰੀ ਕੰਪਨੀ ਏਅਰ ਇੰਡੀਆ ਨੇ ਹਵਾਈ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਏਅਰਲਾਈਨ ਦਾ ਕਹਿਣਾ ਹੈ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਫਸੇ ਬਿਹਾਰ ਦੇ ਲੋਕਾਂ ਨੂੰ ਰਾਹਤ ਦੇਣ ਲਈ ਪਟਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਰਾਹਤ ਦਿੱਤੀ ਜਾਵੇਗੀ। ਇਸ 'ਚ ਟਿਕਟ ਫਿਰ ਤੋਂ ਜਾਰੀ ਕਰਨ, ਤਾਰੀਖ ਬਦਲਣ, ਯਾਤਰਾ ਰੱਦ ਕਰਨ ਅਤੇ ਪਟਨਾ ਤੋਂ ਆਉਣ ਅਤੇ ਜਾਣ ਲਈ ਵਾਪਸੀ 'ਤੇ ਲਾਗੂ ਪੈਨਲਟੀ ਨੂੰ ਮੁਆਫ ਕਰਨਾ ਸ਼ਾਮਲ ਹੈ। ਉਥੋਂ ਆਉਣ ਵਾਲੀਆਂ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀਆਂ ਟਿਕਟਾਂ 'ਤੇ 3 ਅਕਤੂਬਰ ਤੱਕ ਪੈਨਲਟੀ ਨਾ ਲਗਾਉਣ ਦਾ ਫੈਸਲਾ ਕੀਤਾ ਹੈ।
Air India
3 ਅਕਤੂਬਰ ਤੱਕ ਨਹੀਂ ਲੱਗੇਗਾ ਕੋਈ ਚਾਰਜ
ਏਅਰ ਇੰਡੀਆ ਨੇ ਮੰਗਲਵਾਰ ਨੂੰ ਇਕ ਟਵੀਟ 'ਚ ਕਿਹਾ, 'ਪਟਨਾ 'ਚ ਮੌਸਮ ਖਰਾਬ ਹੋਣ ਦੇ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਏਅਰ ਇੰਡੀਆ ਨੇ ਪਟਨਾ ਆਉਣ ਅਤੇ ਜਾਣ ਲਈ ਵਾਪਸੀ 'ਤੇ ਲਾਗੂ ਪੈਨਲਟੀ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਹ ਤਿੰਨ ਅਕਤੂਬਰ ਤੱਕ ਲਈ ਘਰੇਲੂ ਅਤੇ ਅੰਤਰਰਾਸ਼ਟਰੀ ਦੋਵਾਂ ਉਡਾਣਾਂ 'ਤੇ ਲਾਗੂ ਹੋਵੇਗਾ।
#FlyAI: Due to inclement weather at Patna resulting in inconvenience to passengers #Airindia has waived off all applicable penalties of re-issuance, date change, no-show,cancellation and refund charges for travel from/to Patna for both Dom & Int flights for travel upto 3rdOct,19
— Air India (@airindiain) October 1, 2019
ਬਿਹਾਰ 'ਚ ਹੋਰ ਜ਼ਿਆਦਾ ਮੀਂਹ ਦੀ ਸੰਭਾਵਨਾ
ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਬਿਹਾਰ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਕਈ ਜ਼ਖਮੀ ਹੋਏ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟਿਆਂ 'ਚ 6 ਜਿਲਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪੂਰਨਿਯਾ, ਕਟਿਹਾਰ, ਅਰਰਿਆ, ਕਿਸ਼ਨਗੰਜ, ਭਾਗਲਪੁਰ ਅਤੇ ਬਾਂਕਾ 'ਚ ਮੀਂਹ ਦੀ ਸੰਭਾਵਨਾ ਹੈ। ਦੂਜੇ ਪਾਸੇ ਸੂਬਾ ਸਰਕਾਰ ਨੇ 2 ਹੈਲੀਕਾਪਟਰ ਰਾਹਤ ਸਮੱਗਰੀ ਵੰਡਣ ਲਈ ਲਗਾਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।