
ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਲਗਾਤਾਰ ਜਾਰੀ ਹੈ। ਅੱਜ ਵੀ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਘਟਾਈਆਂ ਹਨ। ਅੱਜ ਦਿੱਲੀ ਵਿਚ ਪਟਰੌਲ 19 ਪੈਸੇ ...
ਨਵੀਂ ਦਿੱਲੀ (ਭਾਸ਼ਾ) :- ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਲਗਾਤਾਰ ਜਾਰੀ ਹੈ। ਅੱਜ ਵੀ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਘਟਾਈਆਂ ਹਨ। ਅੱਜ ਦਿੱਲੀ ਵਿਚ ਪਟਰੌਲ 19 ਪੈਸੇ ਅਤੇ ਡੀਜ਼ਲ 14 ਪੈਸੇ ਸਸਤਾ ਕੀਤਾ ਗਿਆ ਹੈ। ਹੁਣ ਦਿੱਲੀ ਵਿਚ ਪਟਰੌਲ 79.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 73.64 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
Petrol-Diesel Price
ਪਟਰੌਲ ਦੇ ਮੁੱਲ - ਦੇਸ਼ ਦੀ ਸਭ ਤੋਂ ਵੱਡੀ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਦਿੱਲੀ ਵਿਚ ਪਟਰੌਲ ਦੀ ਕੀਮਤ 79.18 ਰੁਪਏ ਪ੍ਰਤੀ ਲੀਟਰ ਉੱਤੇ ਪਹੁੰਚ ਗਈ ਹੈ। ਮੁੰਬਈ ਵਿਚ ਇਹ 84.68 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿਚ 81.08 ਰੁਪਏ ਪ੍ਰਤੀ ਲੀਟਰ, ਹਰਿਆਣਾ ਵਿਚ 77.98 ਰੁਪਏ ਪ੍ਰਤੀ ਲੀਟਰ,
diesel
ਹਿਮਾਚਲ ਪ੍ਰਦੇਸ਼ ਵਿਚ 77.82 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿਚ ਪਟਰੌਲ 82.26 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਡੀਜ਼ਲ ਦੀਆਂ ਕੀਮਤਾਂ - ਉਥੇ ਹੀ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ ਵਿਚ ਡੀਜ਼ਲ 73.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿਚ ਇਸ ਦੀ ਕੀਮਤ 77.18 ਰੁਪਏ, ਕੋਲਕਾਤਾ ਵਿਚ 75.50 ਰੁਪਏ, ਹਰਿਆਣਾ ਵਿਚ 72.54 ਰੁਪਏ, ਹਿਮਾਚਲ ਪ੍ਰਦੇਸ਼ ਵਿਚ 71.41 ਰੁਪਏ ਅਤੇ ਚੇਨਈ ਵਿਚ 77.85 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
Petrol
ਪੰਜਾਬ ਵਿਚ ਪਟਰੌਲ ਦੀਆਂ ਕੀਮਤਾਂ - ਉਥੇ ਹੀ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ਵਿਚ ਅੱਜ ਪਟਰੌਲ 84.42 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅਮ੍ਰਿਤਸਰ ਵਿਚ ਪਟਰੌਲ 85.03 ਰੁਪਏ, ਲੁਧਿਆਣਾ ਵਿਚ 84.89 ਰੁਪਏ ਅਤੇ ਪਟਿਆਲਾ ਵਿਚ 84.42 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।