Onion Price Hike News: ਕਿਉਂ ਵਧ ਰਹੀਆਂ ਪਿਆਜ਼ ਦੀਆਂ ਕੀਮਤਾਂ? ਜਾਣੋ ਕਦੋਂ ਮਿਲੇਗੀ ਰਾਹਤ
Published : Nov 2, 2023, 2:29 pm IST
Updated : Nov 2, 2023, 2:31 pm IST
SHARE ARTICLE
Onion Price Hike News
Onion Price Hike News

ਕਿਸੇ ਵੀ ਸਮੇਂ ਇਹ 100 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਛੂਹ ਸਕਦੀ ਹੈ।

Onion Price Hike News: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਲੋਕਾਂ ਨੂੰ ਰੁਆ ਰਹੀਆਂ ਹੈ। ਦੇਸ਼ ਭਰ 'ਚ ਪਿਆਜ਼ ਦੀਆਂ ਕੀਮਤਾਂ ਵਧ ਰਹੀਆਂ ਹਨ। ਕਈ ਥਾਵਾਂ 'ਤੇ ਪਿਆਜ਼ 100 ਰੁਪਏ ਪ੍ਰਤੀ ਕਿਲੋ ਤਕ ਵਿਕ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਕੀਮਤ 80 ਰੁਪਏ ਤਕ ਪਹੁੰਚ ਗਈ ਹੈ ਅਤੇ ਕਿਸੇ ਵੀ ਸਮੇਂ ਇਹ 100 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਛੂਹ ਸਕਦੀ ਹੈ।

ਤਿਉਹਾਰਾਂ ਦੇ ਸੀਜ਼ਨ ਦੌਰਾਨ ਪਿਆਜ਼ ਦੀਆਂ ਵਧੀਆਂ ਕੀਮਤਾਂ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਆਉਣ ਵਾਲੇ ਦਿਨਾਂ 'ਚ ਪਿਆਜ਼ ਦੀਆਂ ਕੀਮਤਾਂ 'ਚ ਹੋਰ ਵਾਧਾ ਹੋ ਸਕਦਾ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ ਹਫ਼ਤੇ ਪਿਆਜ਼ ਦੀ ਔਸਤ ਪ੍ਰਚੂਨ ਕੀਮਤ ਵਧ ਕੇ 47 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜੋ ਇਕ ਸਾਲ ਪਹਿਲਾਂ ਇਸੇ ਮਿਆਦ 'ਚ 30 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਪਿਆਜ਼ ਦੀ ਕੀਮਤ ਇੰਨੀ ਜ਼ਿਆਦਾ ਕਿਉਂ?

ਖਪਤਕਾਰ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੌਸਮ ਨਾਲ ਸਬੰਧਤ ਕਾਰਨਾਂ ਕਰਕੇ ਪਿਆਜ ਦੀ ਬਿਜਾਈ ਵਿਚ ਦੇਰੀ ਕਾਰਨ ਘੱਟ ਕਵਰੇਜ ਹੋਈ ਹੈ ਅਤੇ ਫਸਲ ਦੀ ਆਮਦ ਵੀ ਦੇਰੀ ਨਾਲ ਹੋਈ। ਸਾਉਣੀ ਦੇ ਤਾਜ਼ੇ ਪਿਆਜ਼ ਦੀ ਆਮਦ ਹੁਣ ਤਕ ਸ਼ੁਰੂ ਹੋ ਜਾਣੀ ਚਾਹੀਦੀ ਸੀ ਪਰ ਅਜਿਹਾ ਨਹੀਂ ਹੋਇਆ। ਅਧਿਕਾਰੀ ਨੇ ਕਿਹਾ ਕਿ ਸਟੋਰੇਜ਼ ਵਿਚ ਰੱਖੇ ਹਾੜੀ ਦੇ ਪਿਆਜ਼ ਦੇ ਖ਼ਰਾਬ ਹੋਣ ਅਤੇ ਸਾਉਣੀ ਦੇ ਪਿਆਜ਼ ਦੀ ਆਮਦ ਵਿਚ ਦੇਰੀ ਕਾਰਨ ਸਪਲਾਈ ਦੀ ਸਥਿਤੀ ਖ਼ਰਾਬ ਹੈ, ਜਿਸ ਕਾਰਨ ਥੋਕ ਅਤੇ ਪ੍ਰਚੂਨ ਦੋਵਾਂ ਬਾਜ਼ਾਰਾਂ ਵਿਚ ਕੀਮਤਾਂ ਵਧ ਰਹੀਆਂ ਹਨ।

ਸਰਕਾਰ ਨੇ ਇਸ ਸਾਲ ਪਿਆਜ਼ ਦੇ ਬਫਰ ਸਟਾਕ ਨੂੰ ਦੁੱਗਣਾ ਕਰ ਦਿਤਾ ਹੈ। ਇਸ ਨਾਲ ਸਥਾਨਕ ਬਾਜ਼ਾਰ 'ਚ ਸੁਧਾਰ ਹੋਵੇਗਾ ਅਤੇ ਵਧਦੀਆਂ ਕੀਮਤਾਂ 'ਤੇ ਰੋਕ ਲੱਗੇਗੀ। ਇਸ ਦੌਰਾਨ ਪਿਆਜ਼ ਦੀ ਭਾਰਤੀ ਬਾਜ਼ਾਰ ਵਿਚ ਕਮੀ ਨੂੰ ਪੂਰਾ ਕਰਨ ਲਈ ਵਪਾਰੀਆਂ ਵਲੋਂ ਅਫਗਾਨਿਸਤਾਨ ਤੋਂ ਪਿਆਜ਼ ਦੀ ਦਰਾਮਦ ਸ਼ੁਰੂ ਕੀਤੀ ਗਈ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਵਿੱਤੀ ਸਾਲ 2023-24 ਲਈ NCCF ਅਤੇ NAFED ਰਾਹੀਂ 5 ਲੱਖ ਟਨ ਪਿਆਜ਼ ਦਾ ਬਫਰ ਸਟਾਕ ਕਾਇਮ ਰੱਖਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ 2 ਲੱਖ ਟਨ ਵਾਧੂ ਪਿਆਜ਼ ਖਰੀਦਣ ਦੀ ਯੋਜਨਾ ਬਣਾਈ ਹੈ।

ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਦਸਿਆ ਕਿ ਸਰਕਾਰ ਮੱਧ ਅਗਸਤ ਤੋਂ ਬਫਰ ਪਿਆਜ਼ ਦੀ ਸਪਲਾਈ ਵਧਾ ਰਹੀ ਹੈ। ਇਸ ਤੋਂ ਇਲਾਵਾ ਇਹ ਕੀਮਤਾਂ ਘਟਾਉਣ ਲਈ ਪ੍ਰਚੂਨ ਵਿਕਰੀ ਵੀ ਵਧਾ ਰਹੀ ਹੈ। ਉਨ੍ਹਾਂ ਦਸਿਆ ਕਿ ਦਸੰਬਰ 'ਚ ਕੀਮਤਾਂ ਘਟਣੀਆਂ ਸ਼ੁਰੂ ਹੋ ਜਾਣਗੀਆਂ।

(For more news apart from Onion Price Hike News punjabi, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement