Adani Hindenburg Case : ਅਡਾਨੀ-ਹਿੰਡਨਬਰਗ ਮਾਮਲੇ 'ਚ ਸੁਪ੍ਰੀਮ ਕੋਰਟ ਦਾ ਫ਼ੈਸਲਾ; SEBI ਦੀ ਜਾਂਚ ਨੂੰ ਜਾਇਜ਼ ਠਹਿਰਾਇਆ
Published : Jan 3, 2024, 11:32 am IST
Updated : Jan 3, 2024, 11:36 am IST
SHARE ARTICLE
Adani Hindenburg Case
Adani Hindenburg Case

ਅਦਾਲਤ ਨੇ ਸੇਬੀ ਨੂੰ ਤਿੰਨ ਮਹੀਨਿਆਂ ਦੇ ਅੰਦਰ ਲੰਬਿਤ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿਤਾ ਹੈ।

Adani Hindenburg Case : ਸੁਪ੍ਰੀਮ ਕੋਰਟ ਨੇ ਹਿੰਡਨਬਰਗ ਰਿਸਰਚ ਦੇ ਦੋਸ਼ਾਂ 'ਤੇ ਸੇਬੀ ਦੀ ਜਾਂਚ 'ਚ ਦਖਲ ਦੇਣ ਤੋਂ ਇਨਕਾਰ ਕਰ ਦਿਤਾ ਹੈ। ਤਿੰਨ ਜੱਜਾਂ ਦੀ ਬੈਂਚ ਨੇ ਅਡਾਨੀ ਸਮੂਹ ਵਿਰੁਧ ਹਿੰਡਨਬਰਗ ਰਿਸਰਚ ਦੇ ਦੋਸ਼ਾਂ ਨਾਲ ਜੁੜੇ ਮਾਮਲੇ 'ਚ ਅਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ 22 ਮਾਮਲਿਆਂ ਦੀ ਜਾਂਚ ਸੇਬੀ ਨੂੰ ਸੌਂਪੀ ਸੀ, ਜਿਨ੍ਹਾਂ ਵਿਚ ਦੋ ਦੀ ਜਾਂਚ ਅਜੇ ਬਾਕੀ ਹੈ। ਅਦਾਲਤ ਨੇ ਸੇਬੀ ਨੂੰ ਤਿੰਨ ਮਹੀਨਿਆਂ ਦੇ ਅੰਦਰ ਲੰਬਿਤ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿਤਾ ਹੈ।

ਅਡਾਨੀ ਸਮੂਹ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪ੍ਰੀਮ ਕੋਰਟ ਨੇ ਬੁਧਵਾਰ ਨੂੰ ਕਿਹਾ ਕਿ ਇਹ ਰੈਗੂਲੇਟਰੀ ਸ਼ਾਸਨ ਦੇ ਦਾਇਰੇ 'ਚ ਨਹੀਂ ਆ ਸਕਦਾ ਹੈ ਅਤੇ ਹਿੰਡਨਬਰਗ ਰੀਪੋਰਟ ਜਾਂ ਇਸ ਤਰ੍ਹਾਂ ਦੀ ਕੋਈ ਵੀ ਚੀਜ਼ ਵੱਖਰੀ ਜਾਂਚ ਦੇ ਆਦੇਸ਼ ਦਾ ਆਧਾਰ ਨਹੀਂ ਹੋ ਸਕਦੀ। ਅਦਾਲਤ ਨੇ ਕਿਹਾ ਕਿ ਸੇਬੀ ਕਾਨੂੰਨ ਮੁਤਾਬਕ ਅਪਣੀ ਜਾਂਚ ਜਾਰੀ ਰੱਖੇਗਾ। ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਸਾਬਤ ਕਰਨ ਦਾ ਕੋਈ ਆਧਾਰ ਨਹੀਂ ਹੈ ਕਿ ਸੇਬੀ ਕਾਰਵਾਈ ਕਰਨ ਵਿਚ ਢਿੱਲ ਵਰਤ ਰਹੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਕਿ ਫਿਲਹਾਲ ਕੇਸ ਐਸਆਈਟੀ ਨੂੰ ਟਰਾਂਸਫਰ ਕਰਨ ਦਾ ਕੋਈ ਆਧਾਰ ਨਹੀਂ ਹੈ।

ਇਹ ਫੈਸਲਾ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਤਿੰਨ ਮੈਂਬਰੀ ਬੈਂਚ ਨੇ ਦਿਤਾ। ਚੀਫ਼ ਜਸਟਿਸ ਨੇ ਕਿਹਾ ਕਿ ਸੇਬੀ ਨੂੰ ਐਫਪੀਆਈ ਅਤੇ ਐਲਓਡੀਆਰ ਨਿਯਮਾਂ ਵਿਚ ਸੋਧਾਂ ਨੂੰ ਰੱਦ ਕਰਨ ਲਈ ਨਿਰਦੇਸ਼ ਦੇਣ ਦਾ ਕੋਈ ਜਾਇਜ਼ ਆਧਾਰ ਨਹੀਂ ਹੈ। ਸੇਬੀ ਨੇ 22 ਵਿਚੋਂ 20 ਮਾਮਲਿਆਂ ਵਿਚ ਜਾਂਚ ਪੂਰੀ ਕਰ ਲਈ ਹੈ। ਸਾਲਿਸਟਰ ਜਨਰਲ ਦੇ ਭਰੋਸੇ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਸੇਬੀ ਨੂੰ 3 ਮਹੀਨਿਆਂ ਦੇ ਅੰਦਰ ਹੋਰ ਦੋ ਮਾਮਲਿਆਂ ਵਿਚ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੰਦੇ ਹਾਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ੇਅਰਾਂ ਤੇ ਵੀ ਦਿਖਿਆ ਅਸਰ

ਇਸ ਤੋਂ ਪਹਿਲਾਂ, ਹਿੰਡਨਬਰਗ ਕੇਸ ਵਿਚ ਸੁਪ੍ਰੀਮ ਕੋਰਟ ਦੇ ਅਨੁਕੂਲ ਫੈਸਲੇ ਦੀ ਉਮੀਦ ਵਿਚ ਬੁੱਧਵਾਰ ਨੂੰ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ 10% ਤਕ ਦਾ ਵਾਧਾ ਹੋਇਆ ਸੀ। 10 ਸਟਾਕਾਂ ਦੇ ਸਮੂਹ ਵਿਚੋਂ, ਅਡਾਨੀ ਐਨਰਜੀ ਸਲਿਊਸ਼ਨਜ਼ ਵਿਚ ਸੱਭ ਤੋਂ ਵੱਧ 10% ਦਾ ਵਾਧਾ ਹੋਇਆ, ਜਦਕਿ ਅਡਾਨੀ ਟੋਟਲ ਗੈਸ ਵਿਚ 8% ਅਤੇ ਐਨਡੀਟੀਵੀ ਦੇ ਸ਼ੇਅਰਾਂ ਵਿਚ 7% ਦਾ ਵਾਧਾ ਹੋਇਆ। ਜ਼ਿਕਰਯੋਗ ਹੈ ਕਿ ਹਿੰਡਨਬਰਗ ਦੀ ਰੀਪੋਰਟ 'ਚ ਅਡਾਨੀ ਗੁਰੱਪ ’ਤੇ ਸ਼ੇਅਰ ਕੀਮਤਾਂ ’ਚ ਕਥਿਤ ਹੇਰਾਫੇਰੀ ਕਰਨ ਦਾ ਦੋਸ਼ ਹੈ।

 (For more Punjabi news apart from Supreme court Verdict on Adani Hindenburg Case , stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement