ਅਡਾਨੀ ਗਰੁੱਪ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਹਿੰਡਨਬਰਗ ਦੇ ਸੰਸਥਾਪਕ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
Published : Feb 3, 2023, 6:08 pm IST
Updated : Feb 3, 2023, 6:08 pm IST
SHARE ARTICLE
PIL in SC seeks probe against Hindenburg Research founder
PIL in SC seeks probe against Hindenburg Research founder

ਮੀਡੀਆ ਰਿਪੋਰਟ ਅਨੁਸਾਰ ਸ਼ੁੱਕਰਵਾਰ ਨੂੰ ਐਡਵੋਕੇਟ ਐਮਐਲ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।

 

ਨਵੀਂ ਦਿੱਲੀ: ਅਡਾਨੀ ਇੰਟਰਪ੍ਰਾਈਜਿਜ਼ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁਪਰੀਮ ਕੋਰਟ 'ਚ ਅਮਰੀਕਾ ਸਥਿਤ ਫਰਮ ਹਿੰਡਨਬਰਗ ਰਿਸਰਚ ਖਿਲਾਫ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਜਨਹਿਤ ਪਟੀਸ਼ਨ ਹਿੰਡਨਬਰਗ ਦੇ ਸੰਸਥਾਪਕ ਨਾਥਨ ਐਂਡਰਸਨ ਵਿਰੁੱਧ ਕਾਰਵਾਈ ਦੀ ਮੰਗ ਕਰਦੀ ਹੈ। ਹਿੰਡਨਬਰਗ ਰਿਸਰਚ ਦੀ ਰਿਪੋਰਟ ਕਾਰਨ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਮੁਰੀਦ ਹੋਏ ਬ੍ਰਾਜ਼ੀਲ ਦੇ ਮਸ਼ਹੂਰ ਲੇਖਕ ਪਾਉਲੋ ਕੋਲਹੋ, ਅਦਾਕਾਰ ਨੂੰ ਦੱਸਿਆ ਕਿੰਗ

ਇਕ ਮੀਡੀਆ ਰਿਪੋਰਟ ਅਨੁਸਾਰ ਸ਼ੁੱਕਰਵਾਰ ਨੂੰ ਐਡਵੋਕੇਟ ਐਮਐਲ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਜਨਹਿਤ ਪਟੀਸ਼ਨ 'ਚ ਅਮਰੀਕੀ ਸ਼ਾਰਟ ਸੇਲਿੰਗ ਕੰਪਨੀ ਹਿੰਡਨਬਰਗ ਰਿਸਰਚ ਅਤੇ ਇਸ ਦੇ ਸੰਸਥਾਪਕ ਨਾਥਨ ਐਂਡਰਸਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ, ਕਿਹਾ- ਜਗਤਾਰ ਹਵਾਰਾ ਨੂੰ ਅਦਾਲਤ 'ਚ ਪੇਸ਼ ਨਹੀਂ ਕਰ ਰਹੀ ਪੁਲਿਸ

ਇਸ ਦੇ ਨਾਲ ਹੀ ਇਸ ਪਟੀਸ਼ਨ ਵਿਚ ਅਡਾਨੀ ਸਮੂਹ ਦੀਆਂ ਕੰਪਨੀਆਂ ਵਿਚ ਨਿਵੇਸ਼ ਕਰਨ ਵਾਲੇ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਅਡਾਨੀ ਐਂਟਰਪ੍ਰਾਈਜਿਜ਼ ਕੇਸ ਵਿਚ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਐਂਡਰਸਨ ਨੂੰ ਇਕ ਸ਼ਾਰਟ ਸੇਲਰ ਕਿਹਾ ਗਿਆ ਹੈ ਅਤੇ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਨਿਰਦੋਸ਼ ਨਿਵੇਸ਼ਕਾਂ ਨੂੰ ਧੋਖਾ ਦੇਣ ਲਈ ਉਸ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਿਰੋਧ ਕਰਨ ਪਹੁੰਚੇ ਭਾਜਪਾ ਦੇ ਸਿੱਖ ਵਰਕਰਾਂ ਨੂੰ ਸਮਾਜਵਾਦੀ ਪਾਰਟੀ ਨੇ ਯਾਦ ਦਿਵਾਇਆ ਲਖੀਮਪੁਰ ਕਾਂਡ 

ਦੱਸ ਦੇਈਏ ਕਿ ਹਿੰਡਨਬਰਗ ਰਿਸਰਚ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਗਿਰਾਵਟ ਜਾਰੀ ਹੈ। ਭਾਰਤੀ ਸ਼ੇਅਰ ਬਾਜ਼ਾਰ 'ਚ ਅਡਾਨੀ ਇੰਟਰਪ੍ਰਾਈਜਿਜ਼ ਦੇ ਸਟਾਕ 'ਚ 20 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਿੰਡਨਬਰਗ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਉਦਯੋਗਪਤੀ ਗੌਤਮ ਅਡਾਨੀ ਦੀ ਕੁੱਲ ਜਾਇਦਾਦ ਨੂੰ ਵੱਡਾ ਝਟਕਾ ਲੱਗਾ ਹੈ। ਜਿੱਥੇ ਕੁਝ ਸਮਾਂ ਪਹਿਲਾਂ ਤੱਕ ਉਹ ਦੁਨੀਆ ਦੇ ਅਮੀਰਾਂ ਦੀ ਸੂਚੀ 'ਚ ਤੀਜੇ ਨੰਬਰ 'ਤੇ ਸੀ, ਹੁਣ ਉਹ ਟਾਪ-20 'ਚ ਵੀ ਨਹੀਂ ਰਹੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement