SBI ਦੇ ਚੇਅਰਮੈਨ ਦਾ ਬਿਆਨ- ਬੈਂਕ ਨੇ ਅਡਾਨੀ ਗਰੁੱਪ ਨੂੰ ਦਿੱਤਾ 27000 ਕਰੋੜ ਦਾ ਕਰਜ਼ਾ
Published : Feb 3, 2023, 7:20 pm IST
Updated : Feb 3, 2023, 7:20 pm IST
SHARE ARTICLE
SBI gave loan of 27000 crores to Adani Group
SBI gave loan of 27000 crores to Adani Group

ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਐਸਬੀਆਈ ਨੇ ਸ਼ੇਅਰਾਂ ਦੇ ਬਦਲੇ ਇਸ ਗਰੁੱਪ ਨੂੰ ਕੋਈ ਕਰਜ਼ਾ ਨਹੀਂ ਦਿੱਤਾ ਹੈ।

 

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ਬੈਂਕ ਭਾਰਤੀ ਸਟੇਟ ਬੈਂਕ ਨੇ ਕਿਹਾ ਕਿ ਉਸ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਲਗਭਗ 27,000 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਹੈ, ਜੋ ਕੁੱਲ ਐਕਸਪੋਜ਼ਰ ਦਾ ਸਿਰਫ 0.88 ਫੀਸਦੀ ਹੈ। ਐਸਬੀਆਈ ਦੇ ਚੇਅਰਮੈਨ ਦਿਨੇਸ਼ ਖਾਰਾ ਨੇ ਕਿਹਾ ਕਿ ਬੈਂਕ ਦਾ ਇਹ ਵਿਚਾਰ ਨਹੀਂ ਹੈ ਕਿ ਅਡਾਨੀ ਸਮੂਹ ਆਪਣੇ ਕਰਜ਼ੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿਚ ਕਿਸੇ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ  

ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਐਸਬੀਆਈ ਨੇ ਸ਼ੇਅਰਾਂ ਦੇ ਬਦਲੇ ਇਸ ਗਰੁੱਪ ਨੂੰ ਕੋਈ ਕਰਜ਼ਾ ਨਹੀਂ ਦਿੱਤਾ ਹੈ। ਖਾਰਾ ਨੇ ਕਿਹਾ ਕਿ ਅਡਾਨੀ ਗਰੁੱਪ ਦੇ ਪ੍ਰਾਜੈਕਟਾਂ ਨੂੰ ਕਰਜ਼ਾ ਦਿੰਦੇ ਸਮੇਂ ਭੌਤਿਕ ਸੰਪਤੀਆਂ ਅਤੇ ਸਹੀ ਨਕਦੀ ਪ੍ਰਵਾਹ ਨੂੰ ਧਿਆਨ ਵਿਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਸ ਗਰੁੱਪ ਦਾ ਬਕਾਇਆ ਕਰਜ਼ਾ ਮੋੜਨ ਦਾ ਰਿਕਾਰਡ ਬਹੁਤ ਵਧੀਆ ਰਿਹਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਹੋਣਗੇ ਰਜਿਸਟਰਡ: ਬਨਵਾਰੀ ਲਾਲ ਪੁਰੋਹਿਤ 

ਪਿਛਲੇ ਕੁਝ ਦਿਨਾਂ ਵਿਚ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਆਈ ਗਿਰਾਵਟ ਦੌਰਾਨ ਉਧਾਰ ਦੇਣ ਵਾਲੀਆਂ ਸੰਸਥਾਵਾਂ ਦੇ ਪ੍ਰਭਾਵਿਤ ਹੋਣ ਦੇ ਖਦਸ਼ੇ ਦੇ ਵਿਚਕਾਰ ਐਸਬੀਆਈ ਦੇ ਮੁਖੀ ਨੇ ਕਿਹਾ ਕਿ ਸਮੂਹ ਨੇ ਕਰਜ਼ੇ ਨੂੰ ਮੁੜ ਵਿੱਤ ਕਰਨ ਲਈ ਕੋਈ ਬੇਨਤੀ ਨਹੀਂ ਕੀਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement