ਟਰੰਪ ਦੀ ਟੈਰਿਫ ਨੀਤੀ ਨੇ ਦੁਨੀਆ ਭਰ ਦੇ ਸ਼ੇਅਰ ਬਾਜ਼ਾਰ ਨੂੰ ਕੀਤਾ ਡਾਵਾਂਡੋਲ
Published : Feb 3, 2025, 8:59 pm IST
Updated : Feb 3, 2025, 8:59 pm IST
SHARE ARTICLE
Trump's tariff policy has shaken stock markets around the world.
Trump's tariff policy has shaken stock markets around the world.

ਬੰਬਈ ਸ਼ੇਅਰ ਬਾਜ਼ਾਰ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 319.22 ਅੰਕ ਯਾਨੀ 0.41 ਫੀ ਸਦੀ ਡਿੱਗ ਕੇ 77,186.74 ਅੰਕ ’ਤੇ ਬੰਦ

ਮੁੰਬਈ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਪਣੇ ਕੁੱਝ ਵਪਾਰਕ ਭਾਈਵਾਲਾਂ ’ਤੇ ਟੈਰਿਫ ਲਗਾਉਣ ਦੀਆਂ ਚਿੰਤਾਵਾਂ ਦਰਮਿਆਨ ਦੁਨੀਆ ਭਰ ’ਚ ਸ਼ੇਅਰ ਬਾਜ਼ਾਰ ਅੱਜ ਮੰਦੀ ’ਚ ਰਹੇ।

ਬੰਬਈ ਸ਼ੇਅਰ ਬਾਜ਼ਾਰ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 319.22 ਅੰਕ ਯਾਨੀ 0.41 ਫੀ ਸਦੀ ਡਿੱਗ ਕੇ 77,186.74 ਅੰਕ ’ਤੇ ਬੰਦ ਹੋਇਆ। ਪਿਛਲੇ ਪੰਜ ਦਿਨਾਂ ਤੋਂ ਸ਼ੇਅਰ ਬਾਜ਼ਾਰ ’ਚ ਤੇਜ਼ੀ ਰਹੀ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 121.10 ਅੰਕ ਯਾਨੀ 0.52 ਫੀ ਸਦੀ ਡਿੱਗ ਕੇ 23,361.05 ਅੰਕ ’ਤੇ ਬੰਦ ਹੋਇਆ।

ਏਸ਼ੀਆਈ ਬਾਜ਼ਾਰਾਂ ’ਚੋਂ ਦਖਣੀ ਕੋਰੀਆ (2.5 ਫ਼ੀ ਸਦੀ ਦੀ ਗਿਰਾਵਟ), ਜਾਪਾਨ (2.7 ਫ਼ੀ ਸਦੀ ਦੀ ਗਿਰਾਵਟ), ਹਾਂਗਕਾਂਗ (0.1 ਫ਼ੀ ਸਦੀ ਦੀ ਗਿਰਾਵਟ) ਅਤੇ ਆਸਟਰੇਲੀਆ (1.8 ਫ਼ੀ ਸਦੀ ਦੀ ਗਿਰਾਵਟ) ਦੇ ਸ਼ੇਅਰ ਬਾਜ਼ਾਰਾਂ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਯੂਰਪ ਦੇ ਬਾਜ਼ਾਰ ਵੱਡੀ ਗਿਰਾਵਟ ’ਚ ਕਾਰੋਬਾਰ ਕਰ ਰਹੇ ਸਨ। ਅਮਰੀਕੀ ਬਾਜ਼ਾਰ ਵੀ ਖੁੱਲ੍ਹਣ ਸਾਲ 550 ਅੰਕ ਡਿੱਗ ਗਿਆ।

ਸੈਂਸੈਕਸ ਦੇ ਸ਼ੇਅਰਾਂ ’ਚ ਲਾਰਸਨ ਐਂਡ ਟੂਬਰੋ, ਟਾਟਾ ਮੋਟਰਜ਼, ਹਿੰਦੁਸਤਾਨ ਯੂਨੀਲੀਵਰ, ਏਸ਼ੀਅਨ ਪੇਂਟਸ, ਆਈ.ਟੀ. ਸੀ, ਪਾਵਰ ਗ੍ਰਿਡ, ਐਨ.ਟੀ.ਪੀ.ਸੀ. ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ’ਚ ਗਿਰਾਵਟ ਦਰਜ ਕੀਤੀ ਗਈ। ਬਜਾਜ ਫਾਈਨਾਂਸ ਦਾ ਸ਼ੇਅਰ 5 ਫੀ ਸਦੀ ਤੋਂ ਜ਼ਿਆਦਾ ਚੜ੍ਹ ਗਿਆ। ਮਹਿੰਦਰਾ ਐਂਡ ਮਹਿੰਦਰਾ, ਬਜਾਜ ਫਿਨਸਰਵ, ਭਾਰਤੀ ਏਅਰਟੈੱਲ ਅਤੇ ਮਾਰੂਤੀ ਦੇ ਸ਼ੇਅਰ ਵੀ ਤੇਜ਼ੀ ਨਾਲ ਬੰਦ ਹੋਏ।

ਟਰੰਪ ਵਲੋਂ ਚੀਨ, ਮੈਕਸੀਕੋ ਅਤੇ ਕੈਨੇਡਾ ’ਤੇ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਆਲਮੀ ਸ਼ੇਅਰ ਬਾਜ਼ਾਰਾਂ ’ਚ ਗਿਰਾਵਟ ਦਾ ਭਾਰਤੀ ਬੈਂਚਮਾਰਕ ’ਤੇ ਨਕਾਰਾਤਮਕ ਅਸਰ ਪਿਆ। ਮਹਿਤਾ ਇਕੁਇਟੀਜ਼ ਲਿਮਟਿਡ ਦੇ ਸੀਨੀਅਰ ਉਪ ਪ੍ਰਧਾਨ (ਖੋਜ) ਪ੍ਰਸ਼ਾਂਤ ਤਾਪਸੇ ਨੇ ਕਿਹਾ ਕਿ ਇਸ ਤੋਂ ਇਲਾਵਾ ਰੁਪਏ ’ਚ ਭਾਰੀ ਗਿਰਾਵਟ ਨਾਲ ਵਿਦੇਸ਼ੀ ਨਿਵੇਸ਼ਕਾਂ ਦੇ ਵਿਕਰੀ ਦੇ ਰੁਝਾਨ ਨੂੰ ਬਦਲਣ ਦੀ ਸੰਭਾਵਨਾ ਨਾ ਹੋਣ ਦੀ ਚਿੰਤਾ ਵਧੀ ਹੈ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸਨਿਚਰਵਾਰ ਨੂੰ 1,327.09 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਕੈਨੇਡਾ ਅਤੇ ਮੈਕਸੀਕੋ ਤੋਂ ਜ਼ਿਆਦਾਤਰ ਆਯਾਤ ’ਤੇ 25 ਫੀ ਸਦੀ ਅਤੇ ਚੀਨ ਤੋਂ ਆਉਣ ਵਾਲੇ ਸਾਮਾਨ ’ਤੇ 10 ਫੀ ਸਦੀ ਟੈਰਿਫ ਮੰਗਲਵਾਰ ਤੋਂ ਲਾਗੂ ਹੋਵੇਗਾ।

ਜੀਓਜੀਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਖੋਜ ਮੁਖੀ ਵਿਨੋਦ ਨਾਇਰ ਨੇ ਕਿਹਾ, ‘‘ਵਪਾਰ ਜੰਗ ਦੀ ਸ਼ੁਰੂਆਤ ਦੇ ਮੱਦੇਨਜ਼ਰ ਗਲੋਬਲ ਬਾਜ਼ਾਰ ਅਸਥਿਰ ਹੋ ਗਿਆ ਹੈ ਕਿਉਂਕਿ ਅਮਰੀਕਾ ਅਤੇ ਹੋਰ ਦੇਸ਼ਾਂ ਵਿਚਾਲੇ ਟੈਰਿਫ ਟਕਰਾਅ ਨਾਲ ਕੋਈ ਆਰਥਕ ਲਾਭ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਦੀ ਬਜਾਏ ਇਹ ਗਲੋਬਲ ਅਰਥਵਿਵਸਥਾ ਲਈ ਚੁਨੌਤੀਆਂ ਪੈਦਾ ਕਰ ਸਕਦਾ ਹੈ, ਜਿਸ ਨਾਲ ਗਲੋਬਲ ਵਿੱਤੀ ਜੋਖਮ ਵਧ ਸਕਦੇ ਹਨ।’’

ਬੰਬਈ ਸ਼ੇਅਰ ਬਾਜ਼ਾਰ ’ਚ 2,877 ਸ਼ੇਅਰਾਂ ’ਚ ਗਿਰਾਵਟ ਦਰਜ ਕੀਤੀ ਗਈ, ਜਦਕਿ 1,139 ਸ਼ੇਅਰਾਂ ’ਚ ਤੇਜ਼ੀ ਅਤੇ 168 ’ਚ ਕੋਈ ਬਦਲਾਅ ਨਹੀਂ ਹੋਇਆ। ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ 1.15 ਫ਼ੀ ਸਦੀ ਦੀ ਤੇਜ਼ੀ ਨਾਲ 76.50 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement