
ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਤੇ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਲੈ ਕੇ ਬੰਬੇ ਹਾਈਕੋਰਟ ਦੇ ਫ਼ੈਸਲੇ ਵਿਰੁਧ ED ਅਤੇ ਕੇਂਦਰ
ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਤੇ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਲੈ ਕੇ ਬੰਬੇ ਹਾਈਕੋਰਟ ਦੇ ਫ਼ੈਸਲੇ ਵਿਰੁਧ ED ਅਤੇ ਕੇਂਦਰ ਸਰਕਾਰ ਸੁਪਰੀਮ ਕੋਰਟ 'ਚ ਪਹੁੰਚ ਗਏ ਹਨ। ਹਾਈਕੋਰਟ ਨੇ ਚੋਕਸੀ ਦੀ ਮੈਡੀਕਲ ਰਿਪੋਰਟ ਮੰਗੀ ਸੀ ਤਾਂ ਜੋ ਇਹ ਤੈਅ ਹੋ ਸਕੇ ਕਿ ਉਹ ਭਾਰਤ ਆਉਣ ਦੇ ਹਾਲਾਤ 'ਚ ਹੈ ਜਾਂ ਨਹੀਂ।
Mehul Choksi
ਬੰਬੇ ਹਾਈਕੋਰਟ 'ਚ ਦਾਇਰ ਹਲਫ਼ਨਾਮੇ 'ਚ ਮੇਹੁਲ ਨੇ ਕਿਹਾ ਸੀ ਕਿ ਇਲਾਜ ਦੇ ਚੱਲਦਿਆਂ ਉਹ ਐਂਟੀਗੁਆ ਤੋਂ ਬਾਹਰ ਨਹੀਂ ਜਾ ਸਕਦਾ। ਹਾਈਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦਿਆਂ ਸਾਲੀਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ 'ਚ ਕਿਹਾ ਹੈ ਕਿ ਇਸ ਦਾ ਗ਼ਲਤ ਅਸਰ ਚੌਕਸੀ ਦੀ ਹਵਾਲਗੀ ਦੀ ਪ੍ਰਕਿਰਿਆ 'ਤੇ ਪਵੇਗਾ। ਲਿਹਾਜ਼ਾ ਉਨ੍ਹਾਂ ਨੇ ਇਸ ਮਾਮਲੇ 'ਤੇ ਅਦਾਲਤ 'ਚ ਜਲਦੀ ਸੁਣਵਾਈ ਦੀ ਮੰਗ ਕੀਤੀ ਹੈ।
Mehul Choksi
ਐਂਟੀਗੁਆ ਦੇ ਪ੍ਰਧਾਨ ਮੰਤਰੀ ਗੈਸਟਨ ਬਰਾਊਨ ਨੇ ਫਰਾਰ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਬਾਰੇ ਇਕ ਵੱਡਾ ਬਿਆਨ ਦਿੱਤਾ ਸੀ।ਉਨ੍ਹਾਂ ਕਿਹਾ ਸੀ ਕਿ ਮੇਹੁਲ ਚੋਕਸੀ ਦੀ ਨਾਗਰਿਕਤਾ ਰੱਦ ਹੋਵੇਗੀ। ਹੁਣ ਉਸ ਕੋਲ ਕੋਈ ਕਾਨੂੰਨੀ ਰਸਤਾ ਨਹੀਂ ਬਚਿਆ ਅਤੇ ਉਹ ਛੇਤੀ ਹੀ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਮੇਹੁਲ ਚੋਕਸੀ ਅਤੇ ਉਸ ਦਾ ਭਤੀਜਾ ਨੀਰਵ ਮੋਦੀ ਦੋਵੇਂ PNB ਨਾਲ 13,400 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਮਾਮਲੇ ਵਿਚ ED ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਲੋੜੀਂਦੇ ਹਨ।