ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਅੱਗੇ ਨਾਲੋਂ ਘੱਟ ਹੋਣ 'ਤੇ ਪੈਟਰੋਲੀਅਮ ਮੰਤਰੀ ਨੇ ਕਹੀ ਵੱਡੀ ਗੱਲ
Published : Apr 4, 2021, 12:46 pm IST
Updated : Apr 4, 2021, 12:46 pm IST
SHARE ARTICLE
 Petroleum Minister
Petroleum Minister

ਇਨ੍ਹਾਂ ਦਾ ਪੂਰਾ ਲਾਭ ਅਸੀਂ ਗਾਹਕਾਂ ਨੂੰ ਦੇਵਾਂਗੇ ਤੇ ਅਸੀਂ ਵਾਅਦੇ ਮੁਤਾਬਕ ਇਸ ਦਾ ਫ਼ਾਇਦਾ ਗਾਹਕਾਂ ਨੂੰ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ।

ਨਵੀਂ ਦਿੱਲੀ: ਦੇਸ਼ ਵਿਚ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਰ ਉਤਾਰ ਚੜਾਵ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਅੱਜ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਪਹਿਲਾਂ ਦੇ ਮੁਕਾਬਲੇ ਕੁਝ ਗਿਰਾਵਟ ਵੇਖੀ ਜਾ ਰਹੀ ਹੈ। ਇਸ ਵਿਚਕਾਰ ਅੱਜ  ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ  ਨੂੰ ਲੈ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਵੱਡੀ ਗੱਲ ਕਹੀ ਹੈ। 

Petrol-Diesel price Petrol-Diesel price

ਉਨ੍ਹਾਂ ਨੇ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਘੱਟ ਹੋਣ ’ਤੇ ਗਾਹਕਾਂ ਨੂੰ ਪੂਰਾ ਫ਼ਾਇਦਾ ਦੇਣ ਦੀ ਗੱਲ ਆਖੀ ਹੈ। ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ  ਦੀਆਂ ਕੀਮਤਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ, ਇਨ੍ਹਾਂ ਦਾ ਪੂਰਾ ਲਾਭ ਅਸੀਂ ਗਾਹਕਾਂ ਨੂੰ ਦੇਵਾਂਗੇ ਤੇ ਅਸੀਂ ਵਾਅਦੇ ਮੁਤਾਬਕ ਇਸ ਦਾ ਫ਼ਾਇਦਾ ਗਾਹਕਾਂ ਨੂੰ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ। 

PetrolumPetroleum Minister

ਭਾਰਤ ’ਚ ਡੀਜ਼ਲ ਤੇ ਪੈਟਰੋਲ ਦੀ ਖਪਤ ਵਿੱਚ ਮਾਰਚ ਮਹੀਨੇ 27 ਫ਼ੀ ਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ, ਜਦ ਕਿ ਇੱਕ ਸਾਲ ਪਹਿਲਾਂ ਲੱਗੇ ਲੌਕਡਾਊਨ ਨੇ ਈਂਧਨ ਦੀ ਮੰਗ ਨੂੰ 70 ਫ਼ੀਸਦੀ ਤੱਕ ਘਟਾ ਦਿੱਤਾ ਸੀ। ਗੌਰਤਲਬ ਹੈ ਕਿ ਮਾਰਚ ਮਹੀਨੇ ਦੇ ਸ਼ੁਰੂ ਦੇ ਦਿਨਾਂ ’ਚ ਡੀਜ਼ਲ ਦੀ ਖਪਤ ਵਿੱਚ ਹਰ ਸਾਲ 7 ਫ਼ੀ ਸਦੀ ਤੇ ਪੈਟਰੋਲ ਉੱਤੇ 5 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਜੈੱਟ ਈਂਧਨ ਦੀ ਵਿਕਰੀ ਨੇ ਵੀ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਮਾਰਚ 2020 ਦੇ ਮੁਕਾਬਲੇ 4 ਫ਼ੀਸਦੀ ਵੱਧ ਹੈ।

PetrolPetrol

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement