
ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।
ਨਵੀਂ ਦਿੱਲੀ: ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਤੁਹਾਡੇ ਲਈ ਵੀ ਚੰਗੀ ਖ਼ਬਰ ਲੈ ਕੇ ਆਈ ਹੈ। ਕੌਮਾਂਤਰੀ ਬਾਜ਼ਾਰ 'ਚ ਡਬਲਯੂਟੀਆਈ ਕੱਚੇ ਤੇਲ ਦੀ ਕੀਮਤ 0.53 ਡਾਲਰ ਦੀ ਗਿਰਾਵਟ ਨਾਲ 107.9 ਡਾਲਰ ਪ੍ਰਤੀ ਬੈਰਲ 'ਤੇ ਆ ਗਈ।
ਇਸ ਦੇ ਨਾਲ ਹੀ ਬ੍ਰੈਂਟ ਕਰੂਡ 'ਚ ਵੀ ਗਿਰਾਵਟ ਆਈ ਹੈ ਅਤੇ ਇਹ 0.52 ਡਾਲਰ ਡਿੱਗ ਕੇ 111.1 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਕੱਚੇ ਤੇਲ 'ਚ ਗਿਰਾਵਟ ਦੇ ਵਿਚਕਾਰ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।
ਅੱਜ ਵੀ ਤੇਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ ਲਗਭਗ ਇਕ ਮਹੀਨੇ ਤੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਕੀਮਤ ਸਥਿਰ ਬਣੀ ਹੋਈ ਹੈ। 21 ਮਈ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾ ਕੇ ਆਮ ਆਦਮੀ ਨੂੰ ਰਾਹਤ ਦਿੱਤੀ ਸੀ।