
ਰੈਪੋ ਰੇਟ ਅਜੇ ਵੀ 4 ਫ਼ੀਸਦੀ ਅਤੇ ਰਿਵਰਸ ਰੈਪੋ ਰੇਟ 3.35 ਫ਼ੀਸਦੀ 'ਤੇ ਹੀ ਰਹੇਗਾ।
ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਨਵੀਂ ਕ੍ਰੈਡਿਟ ਪਾਲਿਸੀ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਮੁਤਾਬਕ ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਜਦਕਿ ਸਾਲ 2021-22 ਲਈ 10.5 ਫੀਸਦ ਦੀ ਦਰ ਨਾਲ ਆਰਥਿਕਤਾ ਦੇ ਵਿਕਾਸ ਦਾ ਅੰਦਾਜ਼ਾ ਲਾਇਆ ਗਿਆ ਹੈ। ਆਰ. ਬੀ. ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਦਾ ਐਲਾਨ ਕੀਤਾ। ਆਰ. ਬੀ. ਆਈ. ਨੇ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ, ਜਿਸ ਦਾ ਭਾਵ ਹੈ ਕਿ ਰੈਪੋ ਰੇਟ ਅਜੇ ਵੀ 4 ਫ਼ੀਸਦੀ ਅਤੇ ਰਿਵਰਸ ਰੈਪੋ ਰੇਟ 3.35 ਫ਼ੀਸਦੀ 'ਤੇ ਹੀ ਰਹੇਗਾ।
shakitikant das
ਇਸ ਦੇ ਨਾਲ ਹੀ ਰਿਜ਼ਰਵ ਬੈਂਕ ਨੇ ਆਗਾਮੀ ਵਿੱਤੀ ਸਾਲ 2021-22 'ਚ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) 'ਚ 10.5 ਫ਼ੀਸਦੀ ਵਾਧੇ ਦਾ ਅਨੁਮਾਨ ਜਤਾਇਆ ਹੈ।
rbi
ਇਸ ਦੇ ਨਾਲ ਹੀ ਦੇਸ਼ ਦਾ ਬਜਟ ਪੇਸ਼ ਹੋਣ ਮਗਰੋਂ MPC ਦੀ ਇਹ ਪਹਿਲੀ ਬੈਠਕ ਸੀ। ਇਸ ਤੋਂ ਬਾਅਦ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਕਮੇਟੀ ਨੇ ਸਰਬਸਮਤੀ ਨਾਲ ਰੇਪੋ ਰੇਟ ‘ਚ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ।
mpc
ਆਰਬੀਆਈ ਦੇ ਗਵਰਨਰ ਨੇ ਕਿਹਾ ਕਿ ਹੌਲੀ ਹੌਲੀ ਘਰਾਂ ਦੀ ਵਿਕਰੀ ਵਿੱਚ ਸੁਧਾਰ ਹੋਇਆ ਹੈ, ਨਾਲ ਹੀ ਲੋਕਾਂ ਦੀ ਖਰਚਾ ਸਮਰੱਥਾ ਇੱਕ ਵਾਰ ਫਿਰ ਤੋਂ ਠੀਕ ਹੋ ਰਹੀ ਹੈ। ਹਾਲ ਹੀ ਵਿੱਚ ਆਮ ਬਜਟ ਵੀ ਪੇਸ਼ ਕੀਤਾ ਗਿਆ ਹੈ। ਇਸ ਨਾਲ ਨਿਵੇਸ਼ ਦੀਆਂ ਸਥਿਤੀਆਂ ਵਿਚ ਸੁਧਾਰ ਦੀ ਉਮੀਦ ਹੈ। ਦਾਸ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜਨਵਰੀ ਤੋਂ ਮਾਰਚ ਦਰਮਿਆਨ ਮਹਿੰਗਾਈ 5.2 ਪ੍ਰਤੀਸ਼ਤ ਤੱਕ ਉੱਚੀ ਰਹਿ ਸਕਦੀ ਹੈ।