Gold News : ਸੋਨਾ ਦੀਆਂ ਕੀਮਤਾਂ 84 ਹਜ਼ਾਰ ਦੇ ਪਾਰ
Published : Feb 5, 2025, 2:12 pm IST
Updated : Feb 5, 2025, 2:12 pm IST
SHARE ARTICLE
Gold prices cross 84 thousand Latest News in Punjabi
Gold prices cross 84 thousand Latest News in Punjabi

Gold News : 1 ਮਹੀਨੇ ’ਚ ਸੋਨੇ ਦੀ ਕੀਮਤ 8,161 ਵਧੀ, ਕੀਮਤ 90 ਹਜ਼ਾਰ ਤਕ ਜਾਣ ਦੀ ਸੰਭਾਵਨਾ

Gold prices cross 84 thousand Latest News in Punjabi : ਸੋਨਾ ਅੱਜ ਲਗਾਤਾਰ ਤੀਜੇ ਦਿਨ ਯਾਨੀ 5 ਫ਼ਰਵਰੀ ਨੂੰ ਅਪਣੇ ਸਰਵਕਾਲੀਨ ਉੱਚੇ ਪੱਧਰ 'ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੀ 10 ਗ੍ਰਾਮ ਦੀ ਕੀਮਤ 1,313 ਰੁਪਏ ਵਧ ਕੇ 84,323 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 4 ਫ਼ਰਵਰੀ ਨੂੰ, ਸੋਨਾ 83,010 ਰੁਪਏ ਪ੍ਰਤੀ 10 ਗ੍ਰਾਮ ਦੇ ਸਰਬੋਤਮ ਉੱਚ ਪੱਧਰ 'ਤੇ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੱਜ ਚਾਂਦੀ ਦੀ ਕੀਮਤ ਵੀ ਵਧੀ ਹੈ। ਚਾਂਦੀ ਦੀ ਕੀਮਤ 1,628 ਰੁਪਏ ਵੱਧ ਕੇ 95,421 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਚਾਂਦੀ 93,793 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਚਾਂਦੀ 23 ਅਕਤੂਬਰ 2024 ਨੂੰ ਅਪਣੇ ਸਰਵਕਾਲਿਨ ਉੱਚੇ ਪੱਧਰ 'ਤੇ ਪਹੁੰਚੀ ਸੀ, ਜਦੋਂ ਇਸ ਦੀ ਕੀਮਤ 99,151 ਰੁਪਏ ਪ੍ਰਤੀ ਕਿਲੋਗ੍ਰਾਮ ਤਕ ਸੀ।

ਹੁਣ ਸੋਨੇ ਦੀਆਂ ਕੀਮਤਾਂ : 
ਦਿੱਲੀ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,200 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,390 ਰੁਪਏ ਹੈ।
ਮੁੰਬਈ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,050 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,240 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,050 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,240 ਰੁਪਏ ਹੈ।
ਚੇਨਈ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,050 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,240 ਰੁਪਏ ਹੈ।
ਭੋਪਾਲ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,100 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,290 ਰੁਪਏ ਹੈ।

ਮਾਹਰਾਂ ਨੇ ਸੋਨੇ ਦੀਆਂ ਕੀਮਤਾਂ ’ਚ ਵਾਧੇ ਦਾ ਕਾਰਨ ਦਸਦਿਆਂ ਕਿਹਾ ਕਿ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਨਾਲ ਭੂ-ਰਾਜਨੀਤਿਕ ਤਣਾਅ ਵਧ ਗਿਆ ਹੈ। ਅਮਰੀਕਾ ਨੇ ਹਾਲ ਹੀ ਵਿਚ ਵਿਆਜ ਦਰਾਂ ਵਿਚ ਕਟੌਤੀ ਕੀਤੀ ਹੈ ਅਤੇ ਉਹ ਇਨ੍ਹਾਂ ਵਿਚ ਹੋਰ ਵੀ ਕਟੌਤੀ ਕਰ ਸਕਦਾ ਹੈ। ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਕਾਰਨ ਸੋਨਾ ਮਹਿੰਗਾ ਹੋ ਰਿਹਾ ਹੈ। ਇਸ ਦੇ ਨਾਲ ਹੀ ਸੋਨੇ ਦੀ ਕੀਮਤ ਨੂੰ ਵਧਦੀ ਮਹਿੰਗਾਈ ਦਾ ਵੀ ਸਮਰਥਨ ਮਿਲ ਰਿਹਾ ਹੈ ਤੇ ਸਟਾਕ ਮਾਰਕੀਟ ਵਿਚ ਵੱਧ ਰਹੀ ਅਸਥਿਰਤਾ ਦੇ ਕਾਰਨ, ਲੋਕ ਗੋਲਡ ਈਟੀਐਫ਼ ਵਿਚ ਨਿਵੇਸ਼ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਨਾਂ ਕਰ ਕੇ ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਕੇਡੀਆ ਐਡਵਾਈਜ਼ਰੀ ਦੇ ਡਾਇਰੈਕਟਰ ਅਜੇ ਕੇਡੀਆ ਕਹਿੰਦੇ ਹਨ ਕਿ ਵੱਡੀ ਤੇਜ਼ੀ ਤੋਂ ਬਾਅਦ, ਸੋਨੇ ਦੇ ਡਿੱਗਣ ਦੀ ਉਮੀਦ ਸੀ ਅਤੇ ਇਹ ਪਹਿਲਾਂ ਹੀ ਹੋ ਚੁੱਕਾ ਹੈ। ਅਮਰੀਕਾ ਤੋਂ ਬਾਅਦ ਯੂ.ਕੇ ਵਲੋਂ ਵਿਆਜ ਦਰਾਂ ਵਿਚ ਕਟੌਤੀ ਅਤੇ ਵਧਦੇ ਭੂ-ਰਾਜਨੀਤਿਕ ਤਣਾਅ ਕਾਰਨ ਸੋਨੇ ਨੂੰ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਹੀ, ਗੋਲਡ ਈਟੀਐਫ ਵਿੱਚ ਨਿਵੇਸ਼ ਵੀ ਵਧ ਰਿਹਾ ਹੈ। ਇਸ ਕਾਰਨ ਵੀ ਸੋਨੇ ਦੀ ਮੰਗ ਵੱਧ ਰਹੀ ਹੈ। ਅਜਿਹੀ ਸਥਿਤੀ ਵਿਚ, ਇਸ ਸਾਲ ਸੋਨਾ 90 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤਕ ਪਹੁੰਚ ਸਕਦਾ ਹੈ।

(For more Punjabi news apart from Gold prices cross 84 thousand Latest News in Punjabi stay tuned to Rozana Spokesman)

Tags: gold

Location: India, Delhi, New Delhi

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement