ਹੁਣ ਟਰਾਂਸਜੈਂਡਰ ਵੀ ਪੰਜਾਬ ਪੁਲਿਸ 'ਚ ਹੋਣਗੇ ਸ਼ਾਮਲ, ਬਣੀ ਨਵੀਂ ਨੀਤੀ 
Published : Sep 5, 2023, 1:58 pm IST
Updated : Sep 6, 2023, 5:56 pm IST
SHARE ARTICLE
Punjab Police
Punjab Police

ਪੁਲਿਸ ਨੇ ਟਰਾਂਸਜੈਂਡਰ ਐਕਟ 2019 ਨੂੰ ਲਾਗੂ ਕਰਕੇ ਇਸ ਸਬੰਧੀ ਨੀਤੀ ਬਣਾਈ ਹੈ

ਚੰਡੀਗੜ੍ਹ - ਹੁਣ ਟਰਾਂਸਜੈਂਡਰ ਵੀ ਪੰਜਾਬ ਪੁਲਿਸ ਵਿਚ ਭਰਤੀ ਹੋ ਸਕਣਗੇ। ਉਹ ਵੀ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈ ਸਕਣਗੇ। ਪੁਲਿਸ ਨੇ ਟਰਾਂਸਜੈਂਡਰ ਐਕਟ 2019 ਨੂੰ ਲਾਗੂ ਕਰਕੇ ਇਸ ਸਬੰਧੀ ਨੀਤੀ ਬਣਾਈ ਹੈ। ਇਸ ਦੇ ਪਿੱਛੇ ਦਾ ਮਕਸਦ ਟਰਾਂਸਜੈਂਡਰਾਂ ਨੂੰ ਬਰਾਬਰ ਮੌਕੇ ਦੇਣਆ ਹੈ। ਇਸ ਸਬੰਧੀ ਪੁਲਿਸ ਹੈੱਡਕੁਆਰਟਰ ਵੱਲੋਂ ਸਾਰੀਆਂ ਸ਼ਾਖਾਵਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਰਿਜ਼ਰਵ ਸ਼੍ਰੇਣੀ ਵਿਚ ਰੱਖਿਆ ਜਾਵੇਗਾ। ਨਾਲ ਹੀ, ਹੋਰ ਰਿਜ਼ਰਵ ਸ਼੍ਰੇਣੀਆਂ ਵਾਂਗ, ਉਨ੍ਹਾਂ ਨੂੰ ਵੀ ਲਾਭ ਦਿੱਤੇ ਜਾਣਗੇ। 

ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਜਿਹੇ 'ਚ ਆਉਣ ਵਾਲੇ ਸਮੇਂ 'ਚ ਉਹ ਇਸ 'ਚ ਵੀ ਹਿੱਸਾ ਲੈ ਸਕਣਗੇ। ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਟਰਾਂਸਜੈਂਡਰਾਂ ਲਈ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਇੱਕ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। 
ਇਸ ਦੇ ਨਾਲ ਉਹ ਉਮਰ ਵਰਗ, ਅਰਜ਼ੀ ਫੀਸ ਅਤੇ ਹੋਰ ਰਾਖਵੀਆਂ ਸ਼੍ਰੇਣੀਆਂ ਵਾਂਗ ਹੋਰ ਛੋਟਾਂ ਪ੍ਰਾਪਤ ਕਰਨ ਦੇ ਯੋਗ ਹੋਣਗੇ।

ਇਸ ਦੇ ਨਾਲ ਹੀ, ਫਿਜ਼ੀਕਲ ਮਾਪ ਟੈਸਟ ਅਤੇ ਫਿਜ਼ੀਕਲ ਸਕ੍ਰੀਨਿੰਗ ਟੈਸਟ ਵਿਚ, ਉਨ੍ਹਾਂ ਨੂੰ ਮਹਿਲਾ ਉਮੀਦਵਾਰਾਂ ਦੇ ਬਰਾਬਰ ਮੰਨਿਆ ਜਾਵੇਗਾ। ਹਾਲਾਂਕਿ ਭਰਤੀ ਪ੍ਰਕਿਰਿਆ ਦੇ ਇਸ਼ਤਿਹਾਰ ਵਿਚ ਵਿਦਿਅਕ ਯੋਗਤਾ ਨਿਰਧਾਰਤ ਕੀਤੀ ਜਾਵੇਗੀ, ਪਰ ਉਨ੍ਹਾਂ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਪੱਤਰ ਵਿਚ ਉਮੀਦ ਜਤਾਈ ਗਈ ਹੈ ਕਿ ਇਸ ਨਾਲ ਟਰਾਂਸਜੈਂਡਰਾਂ ਨੂੰ ਫਾਇਦਾ ਹੋਵੇਗਾ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement