
Punjab Petrol-Diesel Expensive: ਪੈਟਰੋਲ 'ਤੇ 61 ਪੈਸੇ ਅਤੇ ਡੀਜ਼ਲ 'ਤੇ 92 ਪੈਸੇ ਵਧਾਇਆ ਵੈਟ
Petrol-diesel became expensive in Punjab: ਪੰਜਾਬ ਵਿਚ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: Khalra News: ਅਮਰੀਕਾ ਜਾਣ ਦੀ ਖੁਸ਼ੀ 'ਚ ਚੱਲ ਰਹੀ ਸੀ ਪਾਰਟੀ, ਅਚਾਨਕ ਕਿਸੇ ਨੇ ਪਟਾਕਿਆਂ ਨਾਲ ਕਰ ਦਿਤੀ ਫਾਇਰਿੰਗ, ਜਵਾਨ ਪੁੱਤ ਦੀ ਮੌਤ
ਪੈਟਰੋਲ ਤੇ ਡੀਜ਼ਲ ’ਤੇ ਲੱਗਣ ਵਾਲਾ ਵੈਟ ਵਧਾ ਦਿਤਾ ਗਿਆ ਹੈ, ਜਿਸ ਨਾਲ ਪੈਟਰੋਲ 61 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ।
ਇਹ ਵੀ ਪੜ੍ਹੋ: Talwandi Sabo Accident: ਡਿਊਟੀ 'ਤੇ ਜਾ ਰਹੇ ਹੋਮ ਗਾਰਡ ਜਵਾਨ ਦੀ ਸੜਕ ਹਾਦਸੇ 'ਚ ਮੌਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ 'ਤੇ ਥੋਪਣ ਦੇ ਸਵਾਲ 'ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Georgia School Firing News: ਸਕੂਲ 'ਚ ਚੱਲੀਆਂ ਗੋਲੀਆਂ, 2 ਅਧਿਆਪਕਾਂ ਸਮੇਤ 4 ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਵਿਚ 300 ਯੂਨਿਟ ਮੁਫਤ ਬਿਜਲੀ ਸਕੀਮ ਜਾਰੀ ਰਹੇਗੀ। ਇਸ ਦੇ ਨਾਲ ਹੀ 7 ਕਿਲੋ ਵਾਟ ਉਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਵਿਚ ਵਾਧਾ ਕੀਤਾ ਗਿਆ ਹੈ।