ਮੱਧ ਪ੍ਰਦੇਸ਼ ਸਰਕਾਰ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ!
Published : Nov 5, 2020, 1:15 pm IST
Updated : Nov 5, 2020, 1:18 pm IST
SHARE ARTICLE
Shivraj Singh Chouhan and Xi Jinping
Shivraj Singh Chouhan and Xi Jinping

ਉਲੰਘਣਾ ਕਰਨ 'ਤੇ 2 ਸਾਲ ਦੀ ਸਜਾ ਦਾ ਪ੍ਰਬੰਧ

ਭੋਪਾਲ: ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਚੀਨ ਨੂੰ  ਝਟਕਾ ਦਿੰਦੇ ਹੋਏ ਰਾਜ ਵਿੱਚ ਵਿਦੇਸ਼ੀ ਪਟਾਕੇ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਰਾਜ ਸਰਕਾਰ ਨੇ ਬੁੱਧਵਾਰ ਨੂੰ ਇਕ ਆਦੇਸ਼ ਜਾਰੀ ਕਰਕੇ ਰਾਜ ਵਿੱਚ ਵਿਦੇਸ਼ੀ ਪਟਾਕੇ ਵੇਚਣ, ਇਸਦੀ ਵਰਤੋਂ ਅਤੇ ਸਟਾਕ ਦੀ ਮਨਾਹੀ ਕੀਤੀ ਹੈ।

Shivraj Singh ChouhanShivraj Singh Chouhan

ਅਧਿਕਾਰੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੋਕਲ ਫੋਰ ਲੋਕਲ ਮੁਹਿੰਮ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਚੀਨ ਸਮੇਤ ਹੋਰ ਦੇਸ਼ਾਂ ਤੋਂ ਆ ਰਹੇ ਵਿਦੇਸ਼ੀ ਪਟਾਕੇ ਵੇਚਣ 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ।

Narendra ModiNarendra Modi

ਉਲੰਘਣਾ ਕਰਨ 'ਤੇ 2 ਸਾਲ ਦੀ ਸਜਾ ਦਾ ਪ੍ਰਬੰਧ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਰਾਜ ਦੇ ਵਧੀਕ ਮੁੱਖ ਸਕੱਤਰ ਡਾ ਰਾਜੇਸ਼ ਰਾਜੌਰਾ ਨੇ ਇਕ ਸਰਕੂਲਰ ਜਾਰੀ ਕਰਕੇ ਵਿਦੇਸ਼ੀ ਪਟਾਕੇ ਵੇਚਣ 'ਤੇ ਪਾਬੰਦੀ ਲਗਾਈ। ਸਰਕੂਲਰ ਵਿਚ ਕਿਹਾ ਗਿਆ ਹੈ ਕਿ ਬਿਨਾਂ ਲਾਇਸੈਂਸ ਤੋਂ ਚੀਨੀ ਜਾਂ ਹੋਰ ਵਿਦੇਸ਼ੀ ਪਟਾਖਿਆਂ ਦੀ ਦਰਾਮਦ, ਸਟਾਕ ਅਤੇ ਵੇਚਣਾ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੋਵੇਗਾ।

crackerscrackers

ਇਸ ਹੁਕਮ ਦੀ ਉਲੰਘਣਾ ਕਰਨ 'ਤੇ ਵਿਸਫੋਟਕ ਐਕਟ ਤਹਿਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਐਕਟ ਤਹਿਤ ਨਾਜਾਇਜ਼ ਪਟਾਕੇ ਵੇਚਣ, ਦਰਾਮਦ ਕਰਨ ਅਤੇ ਸਟੋਰ ਕਰਨ 'ਤੇ 2 ਸਾਲ ਦੀ ਸਜਾ ਦਾ ਹੁਕਮ ਹੈ।

crackerscrackers

ਲਵ ਜੇਹਾਦ ਦੀ ਘਟਨਾ ਨੂੰ ਰੋਕਣ ਲਈ ਕਾਨੂੰਨ ਬਣਾਇਆ ਜਾਵੇਗਾ
ਇਸ ਮੀਟਿੰਗ ਵਿੱਚ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਰਾਜ ਬਦਲਣ ਲਈ ਲਵ ਜੇਹਾਦ ਦੀਆਂ ਘਟਨਾਵਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਕਾਨੂੰਨ ਬਣਾਉਣ ਲਈ ਇਕ ਖਰੜਾ ਤਿਆਰ ਕਰਨ  ਜਿਸ ਨੂੰ ਰਾਜ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਧਾਨ ਸਭਾ ਵਿਚ ਪੇਸ਼ ਕਰਕੇ  ਘਟਨਾਵਾਂ  ਤੇ ਰੋਕ ਲਗਾਈ ਦਾ ਸਕੇ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement