
ਸੋਨੇ ਦੀ ਕੀਮਤ 'ਚ ਲਗਾਤਾਰ ਚੌਥੇ ਦਿਨ ਉਛਾਲ
Gold-Silver Price Today: ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਚੌਥੇ ਦਿਨ ਵੀ ਉਛਾਲ ਵੇਖਣ ਨੂੰ ਮਿਲਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 15 ਰੁਪਏ ਵਧ ਕੇ 84,672 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ, ਕੱਲ੍ਹ ਯਾਨੀ 4 ਫਰਵਰੀ ਨੂੰ ਸੋਨਾ 83,657 ਰੁਪਏ ਪ੍ਰਤੀ ਦਸ ਗ੍ਰਾਮ ਦੇ ਸਰਬੋਤਮ ਉੱਚ ਪੱਧਰ 'ਤੇ ਸੀ।
ਅੱਜ ਚਾਂਦੀ ਦੀ ਕੀਮਤ ਵਿੱਚ ਗਿਰਾਵਟ ਆਈ ਹੈ। 1 ਕਿਲੋ ਚਾਂਦੀ ਦੀ ਕੀਮਤ ਕੱਲ੍ਹ ਦੇ ਭਾਅ ਤੋਂ 133 ਰੁਪਏ ਡਿੱਗ ਕੇ 95,292 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਕੱਲ੍ਹ ਚਾਂਦੀ ਦੀ ਕੀਮਤ 05,425 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਚਾਂਦੀ 23 ਅਕਤੂਬਰ 2024 ਨੂੰ ਆਪਣੇ ਸਰਵਕਾਲਿਕ ਉੱਚੇ ਪੱਧਰ 'ਤੇ ਪਹੁੰਚ ਗਈ ਸੀ, ਜਦੋਂ ਇਹ 99,151 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਸੀ।
4 ਮੈਟਰੋ ਸ਼ਹਿਰਾਂ 'ਚ ਸੋਨੇ ਦੀ ਕੀਮਤ
ਦਿੱਲੀ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,450 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,660 ਰੁਪਏ ਹੈ।
ਮੁੰਬਈ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,300 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,510 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,300 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,510 ਰੁਪਏ ਹੈ।
ਚੇਨਈ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,300 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 86,510 ਰੁਪਏ ਹੈ।