
24 ਕੈਰੇਟ ਸੋਨੇ ਦੀ ਕੀਮਤ ਪ੍ਰਤੀ ਕਿੱਲੋ 65,150 ਰੁਪਏ ਹੋਈ, ਚਾਂਦੀ 400 ਰੁਪਏ ਦੀ ਗਿਰਾਵਟ ਨਾਲ 74,500 ਰੁਪਏ ਪ੍ਰਤੀ ਕਿੱਲੋ ’ਤੇ
ਨਵੀਂ ਦਿੱਲੀ: ਮਜ਼ਬੂਤ ਆਲਮੀ ਸੰਕੇਤਾਂ ਦੇ ਵਿਚਕਾਰ ਬੁਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨਾ 150 ਰੁਪਏ ਦੀ ਤੇਜ਼ੀ ਨਾਲ 65,150 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ। ਐਚ.ਡੀ.ਐਫ.ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿਤੀ।
ਸੋਨਾ ਲਗਾਤਾਰ ਦੂਜੇ ਦਿਨ ਤੇਜ਼ੀ ਨਾਲ 65,150 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਉੱਚੇ ਪੱਧਰ ’ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 46,000 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ ਦੀ ਕੀਮਤ 400 ਰੁਪਏ ਦੀ ਗਿਰਾਵਟ ਨਾਲ 74,500 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 74,900 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਇਆ ਸੀ।
ਐਚ.ਡੀ.ਐਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਸੌਮਿਲ ਗਾਂਧੀ ਨੇ ਕਿਹਾ ਕਿ ਦਿੱਲੀ ਬਾਜ਼ਾਰ ’ਚ ਸੋਨਾ (24 ਕੈਰਟ) 65,150 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਸੀ, ਜੋ ਪਿਛਲੇ ਬੰਦ ਮੁੱਲ ਤੋਂ 150 ਰੁਪਏ ਦਾ ਵਾਧਾ ਦਰਸਾਉਂਦਾ ਹੈ। ਕੌਮਾਂਤਰੀ ਬਾਜ਼ਾਰ ’ਚ ਕਮੋਡਿਟੀ ਬਾਜ਼ਾਰ ’ਚ ਸੋਨੇ ਦੀ ਕੀਮਤ 2,122 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ, ਜੋ ਪਿਛਲੇ ਬੰਦ ਤੋਂ 12 ਡਾਲਰ ਦੀ ਮਜ਼ਬੂਤੀ ਦਾ ਸੰਕੇਤ ਹੈ। ਹਾਲਾਂਕਿ ਚਾਂਦੀ 23.88 ਡਾਲਰ ਪ੍ਰਤੀ ਔਂਸ ਦੇ ਪਿਛਲੇ ਬੰਦ ਮੁੱਲ ਤੋਂ ਘੱਟ ਕੇ 23.75 ਡਾਲਰ ਪ੍ਰਤੀ ਔਂਸ ’ਤੇ ਆ ਗਈ।