Gold Price News: ਸਸਤਾ ਸੋਨਾ ਭੁੱਲ ਜਾਓ, ਕੀਮਤਾਂ ਪਹੁੰਚੀਆਂ 72 ਹਜ਼ਾਰ ਤੋਂ ਪਾਰ
Published : Jun 6, 2024, 3:11 pm IST
Updated : Jun 6, 2024, 3:11 pm IST
SHARE ARTICLE
Gold Price News in punjabi
Gold Price News in punjabi

Gold Price News: ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ 871 ਰੁਪਏ ਹੋਇਆ ਵਾਧਾ

Gold Price News in punjabi : ਅੱਜ ਯਾਨੀ 6 ਜੂਨ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 871 ਰੁਪਏ ਮਹਿੰਗਾ ਹੋ ਕੇ 72,857 ਰੁਪਏ 'ਤੇ ਪਹੁੰਚ ਗਿਆ ਹੈ। ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇੱਕ ਕਿਲੋ ਚਾਂਦੀ 90,643 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ, ਜਿਸ ਵਿੱਚ 2,113 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 5 ਜੂਨ ਨੂੰ ਚਾਂਦੀ 88,530 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ।

ਇਹ ਵੀ ਪੜ੍ਹੋ: No FB Instant ArticleMexico Bird Flue News: ਹੁਣ ਇਸ ਫਲੂ ਨੇ ਵਧਾਈ ਟੈਨਸ਼ਨ, ਦੁਨੀਆਂ ਵਿਚ ਬਰਡ ਫਲ ਨਾਲ ਹੋਈ ਪਹਿਲੀ ਮੌਤ  No FB Instant Article

4 ਮਹਾਨਗਰਾਂ ਅਤੇ ਭੋਪਾਲ ਵਿਚ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,570 ਰੁਪਏ ਹੈ।
ਮੁੰਬਈ— 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,300 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,420 ਰੁਪਏ ਹੈ।
ਕੋਲਕਾਤਾ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,300 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 73,420 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 68,000 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 74,180 ਰੁਪਏ ਹੈ।
ਭੋਪਾਲ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,350 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,470 ਰੁਪਏ ਹੈ।

ਇਹ ਵੀ ਪੜ੍ਹੋ: India Alliance Meeting: ਟੀਐਮਸੀ ਦਾ ਦਾਅਵਾ- ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ 

ਇਸ ਸਾਲ ਹੁਣ ਤੱਕ ਸੋਨਾ 8 ਹਜ਼ਾਰ ਰੁਪਏ ਤੋਂ ਵੱਧ ਵਧ ਚੁੱਕਾ ਹੈ
ਆਈਬੀਜੇਏ ਮੁਤਾਬਕ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 8,545 ਰੁਪਏ ਵਧ ਚੁੱਕੀ ਹੈ। 1 ਜਨਵਰੀ ਨੂੰ ਸੋਨਾ 63,352 ਰੁਪਏ 'ਤੇ ਸੀ, ਜੋ ਹੁਣ 71,897 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਤੋਂ ਵਧ ਕੇ 88,351 ਰੁਪਏ ਹੋ ਗਈ ਹੈ
ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਸੋਨੇ ਅਤੇ ਚਾਂਦੀ 'ਚ ਵਾਧਾ ਦੇਖਿਆ ਜਾ ਸਕਦਾ ਹੈ। ਅਗਲੇ ਇੱਕ ਸਾਲ ਵਿੱਚ ਸੋਨੇ ਦੀ ਕੀਮਤ 80 ਹਜ਼ਾਰ ਤੋਂ 85 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ। ਜਦੋਂਕਿ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Gold Price News in punjabi  , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement